ਬਟਾਲਾ (ਬੇਰੀ, ਵਿਪਨ)- ਵਿਦੇਸ਼ ਭੇਜਣ ਦੇ ਨਾਮ ’ਤੇ 13.20 ਲੱਖ ਰੁਪਏ ਦੀ ਠੱਗੀ ਮਾਰਨ ਵਾਲਿਆਂ ਵਿਰੁੱਧ ਥਾਣਾ ਸਿਟੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਸੁਲੱਖਣ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਭੁੱਲਰ ਨੇ ਦੱਸਿਆ 2 ਵਿਅਕਤੀਆਂ ਨੇ ਉਸਦੀ ਲੜਕੀ ਹਰਪ੍ਰੀਤ ਕੌਰ ਨੂੰ ਵਰਕ ਪਰਮਿਟ ’ਤੇ ਵਿਦੇਸ਼ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 13 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ, ਦੋ ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ
ਪੁਲਸ ਅਧਿਕਾਰੀ ਨੇ ਦੱਸਿਆ ਕਿ ਉਚ ਪੁਲਸ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਨ੍ਹਾਂ ਸੁਲੱਖਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਡੇਰਾ ਜਗਮਾਲ ਵਾਲੀ ਸਿਰਸਾ ਦੇ ਮੁਖੀ ਸੰਤ ਬਾਬਾ ਵਰਿੰਦਰ ਸਿੰਘ
NEXT STORY