ਗੁਰਦਾਸਪੁਰ (ਵਿਨੋਦ)-ਪਤਨੀ ਨੂੰ ਦਾਜ ਕਾਰਨ ਤੰਗ ਪ੍ਰੇਸ਼ਾਨ ਕਰਨ ਤੇ ਦਾਜ ਦਾ ਸਾਮਾਨ ਖੁਰਦ-ਬੁਰਦ ਕਰਨ ਵਾਲੇ ਪਤੀ ਦੇ ਖਿਲਾਫ ਭੈਣੀ ਮੀਆਂ ਖਾਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਸਮਸ਼ੇਰ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਪਿੰਡ ਪੱਤੀ ਗੁਰੂ ਨਾਨਕ ਨਗਰ ਬਾਗੜੀਆਂ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਲੜਕੀ ਨਵਜੋਤ ਕੌਰ ਦਾ 20-09-2019 ਨੂੰ ਰਾਜਬੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੋਰਸੀਆਂ ਨਾਲ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਉਸ ਤੋਂ ਬਾਅਦ ਉਸ ਦਾ ਪਤੀ ਉਸ ਨੂੰ ਦਾਜ ਦੇ ਲਈ ਤੰਗ ਪ੍ਰੇਸ਼ਾਨ ਅਤੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਡਿਟੈਕਟਿਵ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਲੜਕੀ ਨੂੰ ਵਿਆਹ ਵਿਚ ਦਾਜ ਘੱਟ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨਾ, ਹੋਰ ਦਾਜ ਦੀ ਮੰਗ ਕਰਨਾ ਅਤੇ ਦਿੱਤੇ ਹੋਏ ਦਾਜ ਨੂੰ ਖੁਰਦ ਬੁਰਦ ਕਰਨਾ ਪਾਇਆ ਗਿਆ, ਜਿਸ ’ਤੇ ਉਸ ਦੇ ਪਤੀ ਰਾਜਬੀਰ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਨਵੰਬਰ ਦੀ ਮਹੀਨੇ ਸ਼ੁਰੂਆਤ 'ਚ ਹੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦਿਹਾਤੀ ਪੁਲਸ ਐਕਸ਼ਨ ਮੋਡ ’ਚ, 200 ਪੁਲਸ ਮੁਲਾਜ਼ਮਾਂ ਨੇ 5 ਸਰਹੱਦੀ ਪਿੰਡਾਂ ਨੂੰ ਬਣਾਇਆ ਨਿਸ਼ਾਨਾ
NEXT STORY