ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਸਦਰ ਪੁਲਸ ਨੇ ਆਪਣੀ ਪਤਨੀ ਤੋਂ ਕਾਰ ਅਤੇ 5 ਲੱਖ ਰੁਪਏ ਮੰਗਣ ਵਾਲੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿੱਚ ਏ.ਐੱਸ.ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਪੁੱਤਰੀ ਮੁਨੀ ਲਾਲ ਪਿੰਡ ਬਾਬੋਵਾਲ ਨੇ 17-9-2025 ਨੂੰ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸ ਦਾ ਵਿਆਹ 28-11-2021 ਨੂੰ ਇੰਦਰਜੀਤ ਸਿੰਘ ਪੁੱਤਰ ਬਲਬੀਰ ਸਿੰਘ ਪਿੰਡ ਟਾਂਗਰਾ ਜ਼ਿਲ੍ਹਾ ਅੰਮ੍ਰਿਤਸਰ ਨਾਲ ਹੋਇਆ ਸੀ, ਪਰ ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਦੇ ਮਾਪਿਆਂ ਦੇ ਘਰੋਂ ਕਾਰ ਅਤੇ 5 ਲੱਖ ਰੁਪਏ ਮੰਗਣ ਲੱਗ ਪਿਆ।
ਇਹ ਵੀ ਪੜ੍ਹੋ- ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ ਬਾਦਲ
ਜਦੋਂ ਉਸ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਦੋਸ਼ੀ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਅਤੇ ਹਮਲਾ ਕੀਤਾ। ਸ਼ਿਕਾਇਤਕਰਤਾ ਆਪਣੇ ਮਾਪਿਆਂ ਦੇ ਘਰ ਵਾਪਸ ਆ ਗਈ। ਪੁਲਸ ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤ ਦੀ ਜਾਂਚ ਡੀ.ਐੱਸ.ਪੀ ਸਬ ਡਿਵੀਜ਼ਨ ਗੁਰਦਾਸਪੁਰ ਦਿਹਾਤੀ ਦੁਆਰਾ ਕੀਤੀ ਗਈ ਸੀ ਅਤੇ ਜਾਂਚ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
328 ਪਾਵਨ ਸਰੂਪਾਂ ਦੇ ਮਾਮਲੇ ’ਚ ਬਣੀ SIT ’ਚ ਸਿਰਫ਼ ਅੰਮ੍ਰਿਤਧਾਰੀ ਅਧਿਕਾਰੀ ਹੀ ਸ਼ਾਮਲ ਕੀਤੇ ਜਾਣ: ਜਥੇਦਾਰ ਗੜਗੱਜ
NEXT STORY