ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਵਿਖੇ ਪੁਲਸ ਵੱਲੋਂ ਇੱਕ ਵਿਆਹੁਤਾ ਔਰਤ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਅਧੀਨ ਆਉਂਦੇ ਇੱਕ ਪਿੰਡ ਦੀ ਔਰਤ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮੈਨੂੰ ਮੁਲਜ਼ਮ ਆਪਣੇ ਘਰ ਘਰੇਲੂ ਕੰਮ ਕਰਨ ਲਈ ਲੈ ਗਿਆ ਅਤੇ ਕੱਪੜੇ ਧੋਣ ਦੇ ਬਹਾਨੇ ਆਪਣੀ ਮੋਟਰ ਜੋ ਕਿ ਪਿੰਡ ਦੇ ਬਾਹਰ ਵਾਲੀ ਸਾਇਡ 'ਤੇ ਹੈ, ਉੱਥੇ ਉਸ ਨੇ ਮੇਰੀ ਮਰਜ਼ੀ ਤੋਂ ਬਿਨਾਂ ਜ਼ਬਰ-ਜ਼ਿਨਾਹ ਕੀਤਾ। ਜਿਸ ਤੋਂ ਬਾਅਦ ਮੁਲਜ਼ਮ ਨੇ ਮੈਨੂੰ ਧਮਕੀ ਦਿੱਤੀ ਕਿ ਜੇਕਰ ਕਿਸੇ ਨਾਲ ਗੱਲ ਕੀਤੀ ਤਾਂ ਤੇਰੇ ਪਰਿਵਾਰ ਦਾ ਨੁਕਸਾਨ ਕਰ ਦੇਵਾਗਾ।
ਇਹ ਵੀ ਪੜ੍ਹੋ- ਐਨਕਾਊਂਟਰ ਦੌਰਾਨ ਪੰਜਾਬ 'ਚ ਫੜਿਆ ਗਿਆ ਗੈਂਗਸਟਰ ਲੱਲਾ
ਇਸ ਸਾਰੇ ਮਾਮਲੇ ਦੀ ਜਾਂਚ ਪੁਲਸ ਦੇ ਮਹਿਲਾ ਅਧਿਕਾਰੀ ਕਰਿਸ਼ਮਾ ਦੇਵੀ ਵੱਲੋਂ ਕੀਤੀ ਗਈ। ਜਿਸ ਤੋਂ ਬਾਅਦ ਪੁਲਸ ਨੇ ਮੁਦਈ ਦੇ ਬਿਆਨਾਂ ਦੇ ਅਧਾਰ 'ਤੇ ਪ੍ਰੀਤਮ ਸਿੰਘ ਉਰਫ ਕਾਲਾ ਵਾਸੀ ਮੱਟਮਾ (ਪੁਲਸ ਸਟੇਸ਼ਨ ਬਹਿਰਾਮਪੁਰ) ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਜ਼ਿਮਨੀ ਚੋਣ ਲਈ ਹਰਮੀਤ ਸਿੰਘ ਸੰਧੂ ਨੇ ਭਰਿਆ ਨਾਮਜ਼ਦਗੀ ਪੱਤਰ, CM ਮਾਨ ਵੀ ਰਹੇ ਮੌਜੂਦ
NEXT STORY