ਦੀਨਾਨਗਰ (ਗੌਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਵਿਖੇ ਉਪ ਕਪਤਾਨ ਗੁਰਦਾਸਪੁਰ ਦਫ਼ਤਰ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ 'ਤੇ ਜਾਂਚ ਪੜਤਾਲ ਕਰਨ ਉਪਰੰਤ ਪੁਲਸ ਨੂੰ ਮੁਕਦਮਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ। ਇਸੇ ਤਹਿਤ ਦੌਰਾਂਗਲਾ ਪੁਲਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਇੱਕ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੌਰਾਂਗਲਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਸਟੇਸ਼ਨ ਦੌਰਾਂਗਲਾ ਅਧੀਨ ਆਉਂਦੇ ਇੱਕ ਪਿੰਡ ਦੀ ਔਰਤ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਇੱਕ ਵਿਅਕਤੀ ਵੱਲੋਂ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰਜ਼ਿਨਾਹ ਕੀਤਾ ਗਿਆ ਹੈ, ਜਿਸ ਦੀ ਸ਼ਿਕਾਇਤ ਉਪਰੰਤ ਜਾਂਚ ਪੜਤਾਲ ਕਰਨ ਤੋਂ ਬਾਅਦ ਮੁਲਜ਼ਮ ਮਨਜੀਤ ਸਿੰਘ ਵਾਸੀ ਤੁੰਗ ਥਾਣਾ ਸਦਰ ਗੁਰਦਾਸਪੁਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਨਤਮਸਤਕ
NEXT STORY