ਅੰਮ੍ਰਿਤਸਰ(ਜ.ਬ.)-ਤਰਨਤਾਰਨ ਰੋਡ ਸਥਿਤ ਕੋਟ ਮਿਤ ਸਿੰਘ ਦੇ ਇਕ ਖਾਲੀ ਪਲਾਟ ਵਿਚ ਕੰਡਿਆਂ ਅਤੇ ਝਾੜੀਆਂ ਵਿਚ ਨਵਜੰਮੇ ਬੱਚੇ ਨੂੰ ਸੁੱਟਣ ਵਾਲੀ ਮਾਂ ਖਿਲਾਫ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲੋਕਾਂ ਵੱਲੋਂ ਪਾਏ ਜਾ ਰਹੇ ਦਬਾਅ ਵਿਚ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਗਲੀ ਨੰਬਰ 2 ਮਾਤਾ ਗੰਗਾ ਜੀ ਨਗਰ, ਕੋਟ ਮਿਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ 'ਤੇ ਰੋਕਿਆ
ਜੇਕਰ ਪੁਲਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਮੁਲਜ਼ਮ ਨੂੰ ਕਦੋਂ ਦਾ ਹੀ ਗ੍ਰਿਫ਼ਤਾਰ ਕਰ ਲਿਆ ਜਾਂਦਾ ਜਦੋਂ ਇਕ ਪੁਲਸ ਅਧਿਕਾਰੀ ਨਵਜੰਮੇ ਬੱਚੇ ਦੇ ਮਾਪਿਆਂ ਦੇ ਘਰ ਉਨ੍ਹਾਂ ਦੇ ਬਿਆਨ ਲੈਣ ਗਿਆ ਸੀ। ਨਵਜੰਮੇ ਬੱਚੇ ਦੇ ਪਿਤਾ ਸੁਖਵਿੰਦਰ ਨੇ ਬੱਚੇ ਨੂੰ ਬਚਾਉਣ ਵਾਲੀ ਔਰਤ ਪਰਮਜੀਤ ਕੌਰ ’ਤੇ ਦੋਸ਼ ਲਗਾਏ ਸੀ ਕਿ ਸੁਖਵਿੰਦਰ ਆਪਣੇ ਬਿਆਨ ਬਦਲ ਰਿਹਾ ਹੈ। ਸਵੇਰੇ, ਉਸ ਨੇ ਬੱਚੇ ਨੂੰ ਆਪਣਾ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਫਿਰ ਆਪਣੀ ਪਤਨੀ ਅਮਨਦੀਪ ਕੌਰ ਨੂੰ ਕਿਹਾ ਕਿ ਉਹ ਮਾਨਸਿਕ ਤੌਰ ’ਤੇ ਬੀਮਾਰ ਹੈ। ਬੱਚੇ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ ਅਤੇ ਸੁਧਾਰ ਹੋ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਏ. ਸੀ. ਪੀ. ਸਾਊਥ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਬੱਚੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਬੱਚੇ ਦੀ ਹਾਲਤ ਸਥਿਰ ਹੈ। ਪੁਲਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਪਾਰ, ਕਿਸਾਨਾਂ ਦੇ ਖਾਤਿਆਂ ’ਚ ਪਹੁੰਚੇ 27,000 ਕਰੋੜ ਰੁਪਏ: ਮੰਤਰੀ ਕਟਾਰੂਚੱਕ
NEXT STORY