ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਹਲਕਾ ਦੀਨਾਨਗਰ ਅਧੀਨ ਆਉਂਦੇ ਕਸਬਾ ਪੁਰਾਣਾ ਸ਼ਾਲਾ ਪੁਲਸ ਵੱਲੋਂ ਇੱਕ ਘਰ ਵਿੱਚੋਂ 4 ਤੋਲੇ ਸੋਨੇ ਦੇ ਗਹਿਣੇ ਅਤੇ 22000 ਹਜ਼ਾਰ ਰੁਪਏ ਚੋਰੀ ਕਰਨ ਵਾਲੇ ਇੱਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਦਲਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕਲੀਚਪੁਰ ਵੱਡਾ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਹਲਵਾਈ ਦਾ ਕੰਮ ਕਰਦਾ ਹੈ ਅਤੇ ਮਿਤੀ 20.01.2024 ਨੂੰ ਉਹ ਪਰਿਵਾਰ ਸਮੇਤ ਆਪਣੇ ਘਰ ਦੇ ਦਰਵਾਜ਼ਿਆਂ ਅਤੇ ਮੇਨ ਗੇਟ ਨੂੰ ਤਾਲੇ ਲਗਾ ਕੇ ਆਪਣੇ ਭਰਾ ਦੇ ਪੋਤਰੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਗੁਰਦਾਸਪੁਰ ਵਿਖੇ ਗਿਆ ਸੀ ।
ਇਹ ਵੀ ਪੜ੍ਹੋ : ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ, ਰੇਤ ਦੀਆਂ ਸਰਕਾਰੀ ਖੱਡਾਂ 'ਚ ਸੈਨਾ ਤੇ BSF ਦੀ NOC ਬਿਨਾਂ ਨਹੀਂ ਹੋਵੇਗੀ ਮਾਈਨਿੰਗ
ਜਦ ਸ਼ਾਮ ਉਹ ਘਰ ਵਾਪਸ ਆਏ ਤਾਂ ਦੇਖਿਆ ਕਿ ਮੇਨ ਗੇਟ ਅਤੇ ਦਰਵਾਜ਼ਿਆਂ ਦੇ ਤਾਲੇ ਖੁੱਲੇ ਹੋਏ ਸੀ ਅਤੇ ਕਮਰਿਆਂ ਵਿੱਚ ਰੱਖੀਆਂ 2 ਗਾਰਡਰ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਉਨ੍ਹਾਂ 'ਚੋਂ 04 ਤੋਲੇ ਸੋਨੇ ਦੇ ਗਹਿਣੇ ਅਤੇ 22,000/-ਰੁਪਏ ਨਕਦੀ ਗਾਇਬ ਸੀ। ਇਹ ਸਭ ਗੁਆਂਢੀਆਂ ਦੇ ਘਰ ਲੱਗੇ ਸੀਸੀਟੀਵੀ ਕੈਮਰੇ ਚੈੱਕ ਕਰਨ ਤੇ ਪਤਾ ਲੱਗਾ ਹੈ ਕਿ ਉੱਕਤ ਗਹਿਣੇ ਅਤੇ ਨਕਦੀ ਨਿਸ਼ਾਨ ਸਿੰਘ ਪੁੱਤਰ ਬਖ਼ਸੀਸ ਸਿੰਘ ਵਾਸੀ ਜਗੋ ਚੱਕ ਟਾਂਡਾ ਥਾਣਾ ਬਹਿਰਾਮਪੁਰ ਨੇ ਚੋਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉੱਕਤ ਮੁਲਜ਼ਮ ਕਰੀਬ 5 ਸਾਲ ਤੋਂ ਮੁਦਈ ਨਾਲ ਹਲਵਾਈ ਦਾ ਕੰਮਕਾਰ ਕਰ ਰਿਹਾ ਸੀ । ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ : ਫਾਈਨਲ ਪ੍ਰੀਖਿਆ ਦੇ ਸਮੇਂ ਚੋਣ ਡਿਊਟੀਆਂ ਦੇ ਖੌਫ਼ ’ਚ ਮਹਿਲਾ ਟੀਚਰ, ਵਿਦਿਆਰਥੀਆਂ ਦੀ ਵੀ ਵਧੇਗੀ ਚਿੰਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਚੋਰਾਂ ਦੇ ਹੌਂਸਲੇ ਬੁਲੰਦ, ਮੀਟਰ ਟੈਂਪਰ ਕਰਵਾ ਕੇ ਕਰ ਰਹੇ ਬਿਜਲੀ ਚੋਰੀ
NEXT STORY