ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਬੀਤੇ ਦਿਨੀਂ ਦੀਨਾਨਗਰ ਦੇ ਮੁਹੱਲਾ ਬੇਰੀਆਂ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਨੌਜਵਾਨ ਨੂੰ ਰਸਤੇ ਵਿੱਚ ਰੋਕ ਕੇ ਚੁੱਕ ਕੇ ਘਰ ਲਿਜਾਕੇ ਕੁੱਟਮਾਰ ਕਰਨ ਦੀ ਸੀਸੀਟੀਵੀ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ਨੂੰ ਲੈ ਕੇ ਨੌਜਵਾਨ ਦੇ ਹੱਕ ਵਿੱਚ ਕਈ ਜਥੇਬੰਦੀਆਂ ਵੱਲੋਂ ਪੁਲਸ ਵੱਲੋਂ ਕਾਰਵਾਈ ਕਰਨ ਵਿੱਚ ਕੀਤੀ ਜਾ ਰਹੀ ਢਿੱਲਮੱਠ ਕਾਰਨ ਥਾਣਾ ਦੀਨਾਨਗਰ ਦੇ ਸਾਹਮਣੇ ਧਰਨਾ ਦੇਣ ਦੀ ਚੇਤਾਵਨੀ ਦਿੱਤੀ ਗਈ ਸੀ। ਜਿਸ ਤੋਂ ਉਪਰੰਤ ਦੀਨਾਨਗਰ ਪੁਲਸ ਵੱਲੋਂ ਮੁਦਾਈ ਦੇ ਬਿਆਨਾਂ ਦੇ ਆਧਾਰ ਤੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਚਿੱਟੇ ਦਿਨ ਗਲੀ ’ਚੋਂ ਲੰਘ ਰਹੇ ਨੌਜਵਾਨ ਨੂੰ ਚੁੱਕ ਲੈ ਗਏ ਗੁੰਡੇ, ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਘਟਨਾ cctv 'ਚ ਕੈਦ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਦਈ ਗੁਰਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬੇਰੀਆ ਮੁਹੱਲਾ ਦੀਨਾਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ, ਮੈਨੂੰ ਰਸਤੇ ਵਿੱਚ ਰੋਕ ਕੇ ਮੇਰੀ ਖਿੱਚ ਧੂਹ ਕੀਤੀ ਅਤੇ ਫਿਰ ਚੁੱਕ ਕੇ ਆਪਣੇ ਘਰ ਲਿਜਾਕੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ, ਫਿਰ ਪਰਿਵਾਰਕ ਮੈਂਬਰਾਂ ਵੱਲੋਂ ਮੈਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜੇਰੇ ਇਲਾਜ ਲਿਜਾਇਆ ਗਿਆ। ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਅੱਜ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਚੇਤਿਨ, ਸਚਿਨ, ਸਰਬਜੀਤ, ਵਿਨੇ ਵਾਸੀਆਂਨ ਬੇਰੀਆਂ ਮੁਹੱਲਾ ਦੀਨਾਨਗਰ ਅਤੇ ਸਰਬਜੀਤ ਦੀ ਸੱਸ ਵਾਸੀ ਨਾਮਾਲੂਮ ਖਿਲਾਫ ਧਰਾਵਾਂ 323,341, 342,365,148, 149 ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਇਕਲ ਸਵਾਰ ਦੋ ਨੌਜਵਾਨ ਔਰਤ ਦਾ ਪਰਸ ਝਪਟ ਹੋਏ ਫਰਾਰ, ਇੱਕ ਗ੍ਰਿਫ਼ਤਾਰ
NEXT STORY