ਗੁਰਦਾਸਪੁਰ (ਵਿਨੋਦ)- ਪੁਲਸ ਸਟੇਸਨ ਤਿੱਬੜ ਦੀ ਪੁਲਸ ਨੇ 17ਸਾਲਾ ਨਾਬਾਲਿਗ ਕੁੜੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਭਜਾ ਕੇ ਲੈ ਜਾਣ ਦੇ ਮਾਮਲੇ ’ਚ ਦੋ ਸਕੇ ਭਰਾਵਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਇਕ ਪਿੰਡ ਦੀ ਔਰਤ ਨੇ ਬਿਆਨ ਦਿੱਤਾ ਕਿ ਉਸ ਦੀ 17 ਸਾਲਾ ਕੁੜੀ 22-4-23 ਨੂੰ ਘਰੋਂ ਇਹ ਕਹਿ ਕੇ ਗਈ ਸੀ ਕਿ ਉਹ ਆਪਣੀ ਚਾਚੀ ਰੇਣੂ ਦੇ ਘਰ ਚੱਲੀ ਹੈ, ਪਰ ਕਾਫ਼ੀ ਸਮਾਂ ਬੀਤ ਜਾਣ ਤੇ ਜਦ ਘਰ ਵਾਪਸ ਨਾ ਆਈ ਤਾਂ ਉਸ ਨੇ ਆਪਣੀ ਦਰਾਣੀ ਦੇ ਘਰ ਜਾ ਕੇ ਆਪਣੀ ਕੁੜੀ ਦਾ ਪਤਾ ਕੀਤਾ ਤਾਂ ਉਸ ਨੇ ਦੱਸਿਆ ਕਿ ਸੁਨੀਤਾ ਉਨ੍ਹਾਂ ਦੇ ਘਰ ਨਹੀਂ ਆਈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ 'ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ
ਇਸ ਤੋਂ ਬਾਅਦ ਜਦੋਂ ਕੁੜੀ ਦੀ ਭਾਲ ਕੀਤੀ ਤਾਂ ਪਤਾ ਲੱਗਾ ਕਿ ਉਸ ਦੀ ਕੁੜੀ ਨੂੰ ਮੁਲਜ਼ਮ ਅਕਾਸ਼ ਉਰਫ਼ ਕਾਕਾ ਪੁੱਤਰ ਤਰਸੇਮ ਮਸੀਹ ਵਾਸੀ ਤਲਵੰਡੀ ਵਿਰਕ ਆਪਣੇ ਭਰਾ ਸੋਨੂੰ ਦੀ ਸ਼ਹਿ ਨਾਲ ਵਰਗਲਾ, ਫੁਸਲਾ ਕੇ ਵਿਆਹ ਕਰਵਾਉਣ ਦੀ ਨੀਅਤ ਨਾਲ ਮੋਟਰਸਾਈਕਲ ਤੇ ਬਿਠਾ ਕੇ ਭਜਾ ਕੇ ਲੈ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਦੇ ਬਿਆਨਾਂ ਤੇ ਦੋਵਾਂ ਭਰਾਵਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫ਼ੈਸਲਾ, ਹਮਦਰਦੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਦਾ ਹੱਕ ਮ੍ਰਿਤਕ ਦੀ ਪਤਨੀ ਦਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ 'ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ
NEXT STORY