ਬਟਾਲਾ (ਸਾਹਿਲ, ਯੋਗੀ)- ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਫਿਰੌਤੀ ਮੰਗਣ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਰਜਿੰਦਰ ਕੁਮਾਰ ਪੁੱਤਰ ਜਨਕ ਰਾਜ ਵਾਸੀ ਪਿੰਡ ਮੋਹਲੋਵਾਲੀ ਨੇ ਲਿਖਵਾਇਆ ਹੈ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਅਤੇ ਕਾਲ ਕਰਨ ਵਾਲੇ ਅਣਪਛਾਤੇ ਵਿਅਕਤੀ ਨੇ ਉਸ ਕੋਲੋਂ 20 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਹੈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਪਰੋਕਤ ਦਰਖਾਸਤਕਰਤਾ ਦੀ ਦਰਖਾਸਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿਲਾਫ ਬਣਦੀਆਂ ਧਾਰਾਵਾਂ ਹੇਠ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ
ਤਰਨਤਾਰਨ ’ਚੋਂ ਬਰਾਮਦ ਹੋਇਆ ਪਾਕਿਸਤਾਨੀ ਗੁਬਾਰਾ, Code Word ਵੀ ਕਾਗਜ਼ 'ਤੇ ਲਿਖਿਆ ਮਿਲਿਆ
NEXT STORY