ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਪੁਲਸ ਵੱਲੋਂ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਵਾਲੇ ਨੌਜਵਾਨ ਵਿਰੁੱਧ ਮਾਮਲਾ ਦਰਜ ਕਰਨ ਦੀ ਖਬਰ ਸਾਹਮਣੇ ਆਈ ਹੈ ।
ਇਹ ਵੀ ਪੜ੍ਹੋ- Diwali Bumper : ਕੁਝ ਪਲਾਂ 'ਚ ਹੋਣ ਵਾਲਾ ਵੱਡਾ ਧਮਾਲ, ਖੁੱਲ੍ਹ ਜਾਵੇਗੀ ਕਿਸੇ ਇਕ ਦੀ ਕਿਸਮਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਇੱਕ ਪਿੰਡ ਦੀ ਲੜਕੀ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਜੋਨੀ ਵਾਸੀ ਭਰਾਲ ਨਾਲ ਮੇਰੀ ਮੰਗਣੀ ਹੋਈ ਸੀ, ਜੋਨੀ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਮੇਰੇ ਨਾਲ ਮੇਰੀ ਮਰਜ਼ੀ ਤੋਂ ਬਿਨਾਂ ਜਬਰ-ਜ਼ਿਨਾਹ ਕੀਤਾ ਗਿਆ ਹੈ।
ਇਹ ਵੀ ਪੜ੍ਹੋ-  ਪੰਜਾਬ 'ਚ ਫੜੇ ਗਏ ਹਾਈਟੈਕ ਹਥਿਆਰ, DGP ਨੇ ਕੀਤਾ ਖੁਲਾਸਾ
ਹੁਣ ਵਿਆਹ ਕਰਵਾਉਣ ਤੋਂ ਮੁਕਰ ਗਿਆ ਹੈ। ਇਸ ਸ਼ਿਕਾਇਤ ਉਪਰੰਤ ਪੁਲਸ ਦੀ ਜਾਂਚ ਅਧਿਕਾਰੀ ਅਮਨਦੀਪ ਕੌਰ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਨ ਤੋਂ ਬਾਅਦ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਜੋਨੀ ਵਾਸੀ ਭਰਾਲ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਨਵੰਬਰ ਦੀ ਮਹੀਨੇ ਸ਼ੁਰੂਆਤ 'ਚ ਹੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੀ ਅਚਲੇਸ਼ਵਰ ਧਾਮ ਤੇ ਸ੍ਰੀ ਅੱਚਲ ਸਾਹਿਬ ਵਿਖੇ ਲੱਗਿਆ ਸਾਲਾਨਾ ਜੋੜ ਮੇਲਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
NEXT STORY