ਤਰਨਤਾਰਨ (ਰਮਨ)- ਜਾਨੋਂ ਮਾਰਨ ਦੀ ਨੀਅਤ ਨਾਲ ਘਰਾਂ 'ਤੇ ਫਾਇਰਿੰਗ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਤੇ 40 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਟਾਊਨ ਦੇ ਇੰਚਾਰਜ ਏ.ਐੱਸ.ਆਈ ਗੁਰਪ੍ਰੀਤ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਮਾੜੇ ਵਤੀਰੇ ਵਾਲੇ ਵਿਅਕਤੀ ਜੋ ਹਥਿਆਰਾਂ ਨਾਲ ਲੈਸ ਹੋ ਕੇ ਆਪਣੇ ਨਾਲ 40 ਅਣਪਛਾਤੇ ਵਿਅਕਤੀਆਂ ਸਣੇ ਹੀਰਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਲਾਸੌਰ ਅਤੇ ਗੁਰਮੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਲਾਸੌਰ ਅਤੇ ਇਨ੍ਹਾਂ ਦੇ ਘਰਾਂ ਅਤੇ ਹੋਰ ਆਸ-ਪਾਸ ਦੇ ਘਰਾਂ ਉਪਰ ਮਾਰ ਦੇਣ ਦੀ ਨੀਅਤ ਨਾਲ ਸਿੱਧੀਆਂ ਗੋਲੀਆਂ ਚਲਾ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਇਸ ਦੌਰਾਨ ਮੁਲਜ਼ਮਾਂ ਵੱਲੋਂ ਇੱਟਾਂ-ਰੋੜੇ ਵੀ ਚਲਾਏ ਗਏ ਹਨ। ਇਸ ਹਮਲੇ ਦੌਰਾਨ ਮੁਲਜ਼ਮਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਹੈ ਅਤੇ ਪਿੰਡ ਵਿਚ ਦਹਿਸ਼ਤ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਗੁਰਪ੍ਰੀਤ ਸਿੰਘ ਦੇ ਬਿਆਨਾਂ ਹੇਠ ਜਗਰੂਪ ਸਿੰਘ ਉਰਫ ਗੁੱਜਰ ਪੁੱਤਰ ਅਸ਼ੋਕ ਕੁਮਾਰ, ਸਮੀਰ ਸਿੰਘ ਪੁੱਤਰ ਅਸ਼ੋਕ ਕੁਮਾਰ, ਰਣਜੀਤ ਸਿੰਘ ਪੁੱਤਰ ਜਗੀਰ ਸਿੰਘ ਅਤੇ ਗੁਰਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਆਨ ਪਿੰਡ ਪਲਾਸੌਰ ਤੋਂ ਇਲਾਵਾ 40 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਵਿਚ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ
NEXT STORY