ਗੁਰਦਾਸਪੁਰ (ਵਿਨੋਦ, ਹਰਮਨ)- ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਨੇੜੇ ਇਕ ਵਿਅਸਤ ਬਾਜ਼ਾਰ ’ਚ ਸਥਿਤ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੁਕਾਨਦਾਰ ਨਿਤਿਨ ਅਨੁਸਾਰ ਚੋਰ ਦੁਕਾਨ ਦੇ ਨਾਲ ਲੱਗਦੀ ਰੋਹਿਤ ਟਰੇਡਿੰਗ ਕੰਪਨੀ ਦੀ ਛੱਤ ਰਾਹੀਂ ਦੁਕਾਨ ਅੰਦਰ ਦਾਖ਼ਲ ਹੋਏ ਅਤੇ ਗੱਲਿਆਂ ’ਚ ਪਈ ਨਕਦੀ ਸਮੇਤ ਹੋਰ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ। ਪੀੜਤ ਦੁਕਾਨਦਾਰ ਨਿਤਿਨ ਨੇ ਦੱਸਿਆ ਕਿ ਚੋਰ ਛੱਤ ’ਤੇ ਪਈ ਪਾਣੀ ਵਾਲੀ ਟੈਂਕੀ ਅਤੇ ਫੱਟੇ ਆਦਿ ਹਟਾ ਕੇ ਦੁਕਾਨ ਅੰਦਰ ਦਾਖ਼ਲ ਹੋਏ। ਉਨ੍ਹਾਂ ਦੇ ਅਨੁਸਾਰ ਦੁਕਾਨ ਦੇ ਗੱਲਿਆਂ ’ਚੋਂ 78,000 ਰੁਪਏ ਦੀ ਨਕਦੀ ਚੋਰੀ ਹੋਈ ਹੈ, ਜੋ ਕਿਸੇ ਨੂੰ ਅਦਾ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਇੱਕ ਵਾਲਿਟ ਵੀ ਚੋਰੀ ਹੋਇਆ, ਜਿਸ ’ਚ ਪੈਨ ਕਾਰਡ, ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਕਰੀਬ 2 ਤੋਂ 3 ਹਜ਼ਾਰ ਰੁਪਏ ਦੀ ਨਕਦੀ ਮੌਜੂਦ ਸੀ।
ਇਹ ਵੀ ਪੜ੍ਹੋ- ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
ਦੁਕਾਨਦਾਰ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਤੁਰੰਤ ਦਿੱਤੀ ਗਈ ਅਤੇ ਲਿਖਤੀ ਸ਼ਿਕਾਇਤ ਵੀ ਸੌਂਪੀ ਗਈ ਹੈ। ਪੀੜਤ ਅਤੇ ਹੋਰ ਦੁਕਾਨਦਾਰਾਂ ਨੇ ਇਸ ਗੱਲ ’ਤੇ ਨਾਰਾਜ਼ਗੀ ਜਤਾਈ ਕਿ ਘਟਨਾ ਤੋਂ ਬਾਅਦ ਵੀ ਮੌਕੇ ’ਤੇ ਪ੍ਰਸ਼ਾਸਨਿਕ ਅਧਿਕਾਰੀ ਦੇ ਪਹੁੰਚਣ ’ਚ ਦੇਰੀ ਹੋਈ। ਵਪਾਰੀਆਂ ਨੇ ਕਿਹਾ ਕਿ ਹਨੂੰਮਾਨ ਚੌਕ ਵਰਗੇ ਵਿਅਸਤ ਇਲਾਕੇ ’ਚ ਜੇਕਰ ਦੁਕਾਨਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਵਪਾਰੀ ਵਰਗ ਆਪਣੇ ਆਪ ਨੂੰ ਸੁਰੱਖਿਅਤ ਕਿਵੇਂ ਮਹਿਸੂਸ ਕਰੇਗਾ।
ਇਹ ਵੀ ਪੜ੍ਹੋ- ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
ਵਪਾਰੀਆਂ ਨੇ ਐੱਸ. ਐੱਸ. ਪੀ. ਗੁਰਦਾਸਪੁਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ’ਚ ਪੁਲਸ ਗਸ਼ਤ ਵਧਾਈ ਜਾਵੇ, ਬਾਜ਼ਾਰਾਂ ’ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਚੋਰੀ ਦੀਆਂ ਘਟਨਾਵਾਂ ’ਤੇ ਜਲਦ ਕਾਬੂ ਨਾ ਪਾਇਆ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ-UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਾਕਿਸਤਾਨ ’ਚ ਪੋਲੀਓ ਦਾ ਇਕ ਹੋਰ ਕੇਸ ਆਇਆ ਸਾਹਮਣੇ ! 2026 ਦਾ 5ਵਾਂ ਮਾਮਲਾ
NEXT STORY