ਤਰਨਤਾਰਨ (ਰਾਜੂ)- ਸਥਾਨਕ ਸ਼ਹਿਰ ਦੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 5 ਵਿਖੇ ਚੋਰਾਂ ਵੱਲੋਂ ਦਿਨ-ਦਿਹਾੜੇ ਇਕ ਘਰ ਦੇ ਮੇਨ ਗੇਟ ਦਾ ਜਿੰਦਰਾ ਤੋੜ ਕੇ 45 ਹਜ਼ਾਰ ਰੁਪਏ ਦੀ ਨਕਦੀ ਅਤੇ ਇਕ ਐੱਲ.ਈ.ਡੀ. ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਗਗਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ 11 ਜੁਲਾਈ ਨੂੰ ਸਵੇਰੇ ਕਰੀਬ 11 ਵਜੇ ਆਪਣੇ ਘਰ ਦੇ ਮੇਨ ਗੇਟ ਨੂੰ ਜਿੰਦਰਾ ਲਗਾ ਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਗਿਆ ਸੀ। ਜਦੋਂ ਸ਼ਾਮ ਕਰੀਬ 5.30 ਵਜੇ ਵਾਪਸ ਆਪਣੇ ਘਰ ਆਇਆ ਤਾਂ ਵੇਖਿਆ ਕਿ ਉਸ ਦੇ ਘਰ ਦੇ ਮੇਨ ਗੇਟ ਦਾ ਜਿੰਦਰਾ ਟੁੱਟਾ ਹੋਇਆ ਸੀ ਅਤੇ ਅੰਦਰ ਕਮਰਿਆਂ ਨੂੰ ਲੱਗੇ ਜਿੰਦਰੇ ਵੀ ਟੁੱਟੇ ਹੋਏ ਸਨ। ਘਰ ’ਚੋਂ 50 ਇੰਚ ਦੀ ਐੱਲ.ਈ.ਡੀ. ਗਾਇਬ ਸੀ, ਜਦ ਕਿ ਅਲਮਾਰੀ ਵਿਚ ਰੱਖੇ 45 ਹਜ਼ਾਰ ਰੁਪਏ ਵੀ ਗਾਇਬ ਸਨ, ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ। ਉਸ ਨੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਜਾਂਚ ਕਰ ਕੇ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਦੇ ਹੋਏ ਨੁਕਸਾਨ ਦੀ ਪੂਰਤੀ ਕਰਵਾਈ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਤੋਂ ਸ੍ਰੀ ਅਮਰਨਾਥ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ
NEXT STORY