ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਕੇਸ਼ ਮੀਨਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ।
ਇਹ ਵੀ ਪੜ੍ਹੋ- ਸ਼੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ 'ਚ ਵੱਡਾ ਖੁਲਾਸਾ, ਗ੍ਰਿਫਤਾਰ ਕੀਤੇ 3 ਮੁਲਜ਼ਮਾਂ ਨੇ ਖੋਲ੍ਹ'ਤੇ ਵੱਡੇ ਰਾਜ਼
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਮੀਨਾ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਵਿਸ਼ਵਾਸ, ਨਿਸ਼ਠਾ ਅਤੇ ਇਸ ਦੀ ਪਾਲਣਾ ਕਰਨ ਸਬੰਧੀ ਸਹੁੰ ਚੁਕਾਈ ਗਈ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ-ਲੁਧਿਆਣਾ 'ਚ ਮਸ਼ਹੂਰ ਗਾਇਕ 'ਤੇ ਦਰਜ ਹੋ ਗਈ FIR, ਜਾਣੋ ਕੀ ਹੈ ਪੂਰਾ ਮਾਮਲਾ
ਇਸ ਮੌਕੇ ਸੰਬੋਧਨ ਕਰਦਿਆਂ ਰਾਕੇਸ਼ ਮੀਨਾ ਨੇ ਕਿਹਾ ਕਿ 26 ਨਵੰਬਰ ਦਾ ਦਿਨ ਪੂਰੇ ਦੇਸ਼ ਵਿੱਚ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਸਹਿਤ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਨੇਕਾਂ ਸੰਘਰਸ਼ਾਂ ਅਤੇ ਔਕੜਾਂ ਦਾ ਸਾਹਮਣਾ ਕਰਦਿਆਂ ਭਾਰਤੀ ਸੰਵਿਧਾਨ ਦੀ ਰਚਨਾ ਕੀਤੀ । ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਲੋਕਤੰਤਰੀ ਪ੍ਰਣਾਲੀ ਅਤੇ ਅਧਿਕਾਰਾਂ ਤਹਿਤ ਜੀਵਨ ਬਤੀਤ ਕਰ ਰਹੇ ਹਾਂ, ਉਹ ਸੰਵਿਧਾਨ ਦੀ ਹੀ ਦੇਣ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਇਨ੍ਹਾਂ ਥਾਵਾਂ 'ਤੇ 28 ਨਵੰਬਰ ਨੂੰ ਹੋਵੇਗੀ ਛੁੱਟੀ !
ਉਨ੍ਹਾਂ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣ, ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਆਪਣੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ। ਇਸ ਦੇ ਨਾਲ ਹੀ ਉਨ੍ਹਾਂ ਸੰਵਿਧਾਨ ਵੱਲੋਂ ਦਰਸਾਏ ਗਏ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ-ਵੱਡੀ ਖਬਰ: ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ ਮੁਲਜ਼ਮ ਫ਼ਰਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
34 ਹਜ਼ਾਰ ਕੈਮਿਸਟਾਂ ਤੇ ਮੁਲਾਜ਼ਮਾਂ ਸਮੇਤ 4 ਲੱਖ ਲੋਕ ਕਰਨਗੇ ਚੋਣਾਂ ਦਾ ਬਾਈਕਾਟ, ਦਿੱਤੀ ਵੱਡੀ ਚਿਤਾਵਨੀ
NEXT STORY