ਅਜਨਾਲਾ (ਗੁਰਜੰਟ)- ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਹੋਈ ਸ਼ਾਨਦਾਰ ਜਿੱਤ ਹੋਈ ਹੈ। ਇਸ ਨੂੰ ਲੈ ਕੇ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਮੁੱਖ ਦਫ਼ਤਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵੱਲੋਂ ਆਤਿਸ਼ਬਾਜੀ ਚਲਾ ਕੇ ਖ਼ੁਸ਼ੀ ਮਨਾਈ ਗਈ ਹੈ। ਇਸ ਉਪਰੰਤ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਦੇ ਕਾਫ਼ਲੇ ਨਾਲ ਅਜਨਾਲਾ ਦੇ ਬਾਜ਼ਾਰ ਵਿਚ ਢੋਲ ਵਜਾ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂਆਂ ਨਾਲ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਇਹ ਵੀ ਪੜ੍ਹੋ- ਢੋਲ ਦੇ ਡਗੇ 'ਤੇ ਭੰਗੜਾ ਪਾਉਂਦੇ ਹੋਏ ਵਰਕਰਾਂ ਸਮੇਤ ਕਾਊਂਟਿੰਗ ਸੈਂਟਰ ਪਹੁੰਚੇ 'ਆਪ' ਵਿਧਾਇਕ ਬਲਕਾਰ ਸਿੰਘ
-ll.jpg)
ਇਸ ਖ਼ੁਸ਼ੀ ਦੇ ਮਾਹੌਲ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਖ਼ੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਮੈਡਮ ਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਆਮ ਆਦਮੀ ਪਾਰਟੀ ਦੇ ਹੱਕ 'ਚ ਫ਼ਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ।
ਇਹ ਵੀ ਪੜ੍ਹੋ- ਜਲੰਧਰ ਚੋਣ 'ਚ 'ਆਪ' ਦੀ ਜਿੱਤ ਪੱਕੀ, ਐਲਾਨ ਤੋਂ ਪਹਿਲਾਂ ਮੰਤਰੀ ਧਾਲੀਵਾਲ ਦਾ ਵੱਡਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪਾਕਿਸਤਾਨ 'ਚ ਘੱਟ ਗਿਣਤੀ ਹਿੰਦੂ ਫ਼ਿਰਕੇ ਦੀਆਂ ਔਰਤਾਂ ਆਪਣੇ ਅਧਿਕਾਰਾਂ ਪ੍ਰਤੀ ਅਣਜਾਨ
NEXT STORY