ਅੰਮ੍ਰਿਤਸਰ (ਸਰਬਜੀਤ): ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਫ੍ਰੀ ਐਜੂਕੇਸ਼ਨ ਸੈਂਟਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਛੇ ਮਹੀਨੇ ਦਾ ਸਿਲਾਈ-ਕਢਾਈ ਅਤੇ ਕੰਪਿਊਟਰ ਕੋਰਸ ਪੂਰਾ ਕਰਨ ਵਾਲੀਆਂ 44ਵੇਂ ਬੈਚ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ 45ਵੇਂ ਬੈਚ ਦੀ ਆਰੰਭਤਾ ਕੀਤੀ ਗਈ।
ਇਹ ਸਰਟੀਫਿਕੇਟ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਭਾਈ ਗੁਰਇਕਬਾਲ ਸਿੰਘ, ਬੀ-ਡਿਵੀਜ਼ਨ ਦੇ ਸਬ-ਇੰਸਪੈਕਟਰ ਇੰਚਾਰਜ ਦਿਲਬਾਗ ਸਿੰਘ ਅਤੇ ਸੁਪਰਵਾਈਜ਼ਰ ਬਲਦੇਵ ਸਿੰਘ ਧੁਨ ਵੱਲੋਂ ਸਾਂਝੇ ਤੌਰ ’ਤੇ ਵੰਡੇ ਗਏ। ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਲ 2003 ਤੋਂ ਸ਼ੁਰੂ ਕੀਤੇ ਗਏ ਇਸ ਸੈਂਟਰ ਵਿਚ ਹਰ ਵਰਗ ਅਤੇ ਹਰ ਧਰਮ ਦੀਆਂ ਲੜਕੀਆਂ ਨੂੰ ਬਿਲਕੁਲ ਮੁਫ਼ਤ ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦਾਖ਼ਲੇ ਤੋਂ ਲੈ ਕੇ ਕੋਰਸ ਪੂਰਾ ਹੋਣ ਤੱਕ ਕਿਸੇ ਵੀ ਕਿਸਮ ਦਾ ਖ਼ਰਚਾ ਨਹੀਂ ਲਿਆ ਜਾਂਦਾ।
ਭਾਈ ਸਾਹਿਬ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਤਕਰੀਬਨ 9,870 ਲੜਕੀਆਂ ਇੱਥੋਂ ਸਿਖਲਾਈ ਪ੍ਰਾਪਤ ਕਰ ਚੁੱਕੀਆਂ ਹਨ। ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਨੇ ਭਾਈ ਗੁਰਇਕਬਾਲ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਟਹਿਲਇੰਦਰ ਸਿੰਘ, ਤਰਵਿੰਦਰ ਸਿੰਘ ਨਿੱਕੂ, ਕੇ.ਪੀ. ਸਿੰਘ, ਸੁਖਵਿੰਦਰ ਸਿੰਘ ਗੋਗਾ, ਅਮਰਜੀਤ ਸਿੰਘ ਸਿਲਕੀ, ਅਰਵਿੰਦਰ ਸਿੰਘ ਬੰਟੀ, ਅਮਰੀਕ ਸਿੰਘ (ਪ੍ਰੋਜੈਕਟ ਅਫ਼ਸਰ) ਅਤੇ ਮਨਿੰਦਰ ਸਿੰਘ ਭੋਲੂ ਸਮੇਤ ਕਈ ਪਤਵੰਤੇ ਸੱਜਣ ਹਾਜ਼ਰ ਸਨ।
ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਾਈ ਅਰਜ਼ੀ, ਦਿੱਲੀ ਕਮੇਟੀ ਨੇ ਕੀਤਾ ਵਿਰੋਧ
NEXT STORY