ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਦੇ ਕਈ ਮੈਂਬਰਾਂ ’ਤੇ ਗੈਰ-ਅੰਮ੍ਰਿਤਧਾਰੀ ਹੋਣ ਦੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਤਲਬ ਕੀਤਾ ਗਿਆ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੀਵਾਨ ਦੇ ਸਮੂਹ ਮੈਂਬਰ ਆਪਣੇ ਅੰਮ੍ਰਿਤਧਾਰੀ ਹੋਣ ਸਬੰਧੀ ਸਰਟੀਫਿਕੇਟ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਕਰਨ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਅੱਜ ਕਾਰਜਕਾਰਨੀ ਕਮੇਟੀ ਦੇ 21 ਮੈਂਬਰ ਪੇਸ਼ ਹੋਏ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਵੱਲੋਂ ਦੀਵਾਨ ਦੇ ਸਮੂਹ ਮੈਂਬਰਾਂ ਨੂੰ ਸੰਵਿਧਾਨ ਅਨੁਸਾਰ ਅੰਮ੍ਰਿਤਧਾਰੀ ਹੋਣ ਸਬੰਧੀ ਤਖ਼ਤ ਸਾਹਿਬਾਨ ਜਾਂ ਗੁਰਦੁਆਰਾ ਸਾਹਿਬਾਨ ਤੋਂ ਜਾਰੀ ਸਰਟੀਫਿਕੇਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਉਨ੍ਹਾਂ ਕਿਹਾ ਕਿ ਕੁਝ ਕਾਰਜਕਾਰਨੀ ਮੈਂਬਰ ਸਿਹਤ ਠੀਕ ਨਾ ਹੋਣ ਜਾਂ ਅੰਮ੍ਰਿਤਸਰ ਤੋਂ ਬਾਹਰ ਹੋਣ ਕਾਰਨ ਅੱਜ ਹਾਜ਼ਰ ਨਹੀਂ ਹੋ ਸਕੇ। ਡਾ. ਨਿੱਜਰ ਨੇ ਦੱਸਿਆ ਕਿ ਇਸ ਸਬੰਧੀ ਸਮੂਹ ਮੈਂਬਰਾਂ ਨੂੰ ਦੀਵਾਨ ਵੱਲੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਜਿਹੜੇ ਮੈਂਬਰ ਨਿਰਧਾਰਤ ਸਮੇਂ ਅੰਦਰ ਆਪਣੇ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਪੇਸ਼ ਨਹੀਂ ਕਰਨਗੇ, ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਮਗਰੋਂ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ ਅਲਰਟ
NEXT STORY