ਗੁਰਦਾਸਪੁਰ (ਵਿਨੋਦ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਕਾਸ ਦੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੀ ਸਕੀਮ ਨੰਬਰ 7 ਵਿਖੇ ਨਵੇਂ ਬੱਸ ਅੱਡੇ ਨਜ਼ਦੀਕ ਦੁਕਾਨਾਂ ਕਮ ਫਲੈਟਾਂ ਦੇ ਸਾਹਮਣੇ 1 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ ਚੇਅਰਮੈਨ ਰਾਜੀਵ ਸ਼ਰਮਾ ਨੇ ਸ਼ੁਰੂ ਕਰਵਾਇਆ। ਇਸ ਸਬੰਧੀ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਕਾਰਜ ਵਿਚ 1.81 ਕਰੋੜ ਰੁਪਏ ਦਾ ਖਰਚ ਆਵੇਗਾ ਅਤੇ ਸੜਕ ਦੀ ਚੌੜਾਈ 50 ਫੁੱਟ ਦੇ ਕਰੀਬ ਹੋਵੇਗੀ। ਉਨ੍ਹਾਂ ਕਿਹਾ ਇਸ ਸੜਕ ਦੇ ਬਣਨ ਨਾਲ ਕਮਰਸ਼ੀਅਲ ਕਾਰੋਬਾਰੀਆਂ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਕਾਫੀ ਲਾਭ ਮਿਲੇਗਾ।
ਇਹ ਵੀ ਪੜ੍ਹੋ- ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ
ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਲੋਕਾਂ ਨੂੰ ਬਿਹਤਰ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਟਰੱਸਟ ਵੱਲੋਂ ਪਾਰਕ ਵਿਚ 150 ਫੁੱਟ ਉੱਚਾ ਤਿਰੰਗਾ ਝੰਡਾ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਜਲਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਟਰੱਸਟ ਵੱਲੋਂ ਆਧੁਨਿਕ ਸਹੂਲਤਾਵਾਂ ਨਾਲ ਲੈਸ ਨਵਾਂ ਬੱਸ ਅੱਡਾ ਬਣਾਇਆ ਗਿਆ ਹੈ, ਜਿਸ ਦਾ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਬੱਸ ਅੱਡਾ ਕਾਫ਼ੀ ਵੱਡਾ ਹੈ ਜਿੱਥੇ ਰੋਜ਼ਾਨਾਂ ਆਉਣ-ਜਾਣ ਵਾਲੇ ਬੱਸ ਅਪ੍ਰੇਟਰਾਂ ਅਤੇ ਸਵਾਰੀਆਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਬੱਸ ਅੱਡੇ ਅੰਦਰ ਬਣੀਆਂ ਦੁਕਾਨਾਂ ਦੀਆਂ ਬੋਲੀ ਵੀ ਜਲਦੀ ਹੀ ਕਰਵਾ ਦਿੱਤੀ ਜਾਵੇਗੀ । ਜਿਸ ਨਾਲ ਸਵਾਰੀਆਂ ਨੂੰ ਖਾਣ ਪੀਣ ਦੇ ਸਾਮਾਨ ਤੋਂ ਇਲਾਵਾ ਹੋਰ ਸਹੂਲਤਾਂ ਵੀ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਮੌਕੇ ਐਕਸੀਅਨ ਰਮਿੰਦਰ ਕਾਹਲੋਂ, ਐੱਸ. ਡੀ. ਓ. ਹਰਮੀਤ ਸਿੰਘ, ਈ. ਓ. ਮਨੋਜ ਸ਼ਰਮਾ ਅਤੇ ਜੇ. ਈ. ਅਨੁਰਾਗ ਸ਼ਰਮਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਈ ਜਨਾਨੀ ਦੇ ਚੱਕਰਾਂ ਨੇ ਉਜਾੜਿਆ ਘਰ, ਪਤੀ ਨੇ ਪਤਨੀ ਨੂੰ...
NEXT STORY