ਅੰਮ੍ਰਿਤਸਰ (ਰਮਨ) : ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਗੁਰੂਨਗਰੀ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਜਿਸ ਦੇ ਚੱਲਦੇ ਅੱਜ ਸਵੇਰੇ ਕੁਝ ਦੇਰ ਲਈ ਮੀਂਹ ਪਿਆ ਅਤੇ ਬਾਅਦ 'ਚ ਫਿਰ ਦੁਪਹਿਰ ਨੂੰ ਗੜੇਮਾਰੀ ਨਾਲ ਜ਼ੋਰਦਾਰ ਮੀਂਹ ਪਿਆ। ਜਿਥੇ ਇਕ ਪਾਸੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਅਤੇ ਉਥੇ ਹੀ ਦੂਜੇ ਪਾਸੇ ਕਈ ਸੜਕਾਂ ’ਤੇ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ।
ਇਹ ਵੀ ਪੜ੍ਹੋ- ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ
ਮੀਂਹ ਅਤੇ ਗੜੇਮਾਰੀ ਕਣਕ ਦੀ ਫ਼ਸਲ ਲਈ ਬਹੁਤ ਨੁਕਸਾਨਦਾਇਕ ਸਾਬਿਤ ਹੋਈ ਹੈ। ਪਿਛਲੇ ਹਫ਼ਤੇ ਵੀ ਪੰਜਾਬ ਦੇ ਕਈ ਹਿੱਸਿਆਂ 'ਚ ਗੜੇਮਾਰੀ ਹੋਈ ਸੀ, ਜਿਸ ਨਾਲ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਸੀ। ਇਸ ਸਮੇਂ ਕਣਕ ਦੀ ਫ਼ਸਲ ਤਿਆਰ ਹੋਣ ਵਾਲੀ ਹੈ ਪਰ ਮੀਂਹ ਕਾਰਨ ਫ਼ਸਲ ਪੂਰੀ ਤਰ੍ਹਾਂ ਖ਼ਰਾਬ ਹੋ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਬਾਬਾ ਬਕਾਲਾ ਸਾਹਿਬ ਕੋਰਟ 'ਚ ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਪੇਸ਼ੀ, ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮੀਂਹ ਤੇ ਤੇਜ਼ ਹਵਾਵਾਂ ਨਾਲ ਖ਼ੇਤਾਂ ’ਚ ਵਿਛੀ ਫ਼ਸਲ ਦੇ ਝਾੜ ’ਤੇ ਵੀ ਪਵੇਗਾ ਅਸਰ
NEXT STORY