ਅੰਮ੍ਰਿਤਸਰ (ਸਰਬਜੀਤ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜਿਆਂ ਦੇ ਸਬੰਧ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜਾਰੀ ਸੰਦੇਸ਼ ਅਨੁਸਾਰ ਅੱਜ 13 ਪੋਹ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਸ ਮਿੰਟ ਲਈ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਲੋਂ ਸੰਗਤਾਂ ਨੂੰ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਕਰਵਾਏ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਹਰਿਮੰਦਰ ਸਾਹਿਬ ਦੇ ਅਰਦਾਸੀਏ ਪ੍ਰੇਮ ਸਿੰਘ, ਮੈਨੇਜਰ ਨਰਿੰਦਰ ਸਿੰਘ, ਬਿਕਰਮ ਸਿੰਘ, ਪਰਕਰਮਾ ਇੰਚਾਰਜ ਮਲਕੀਤ ਸਿੰਘ ਗਲਵਾਲੀ, ਗੁਰਵੇਲ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੀਂਹ-ਗੜ੍ਹੇਮਾਰੀ ਨੇ ਛੇੜਿਆ ਕਾਂਬਾ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ
NEXT STORY