ਤਰਨਤਾਰਨ (ਰਮਨ)-ਵਿਦੇਸ਼ ਜਾਣ ਲਈ ਪਾਸਪੋਰਟ ਉੱਪਰ ਨਕਲੀ ਵੀਜ਼ਾ ਲਗਾਉਂਦੇ ਹੋਏ 14,82,500 ਰੁਪਏ ਦੀ ਠੱਗੀ ਮਾਰਨ ਨੇ ਮਾਮਲੇ ਵਿਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : MP ਗੁਰਜੀਤ ਔਜਲਾ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ
ਸਤਨਾਮ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਝੰਡੇਰ ਮਹਾਂਪੁਰਖ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਵਿਦੇਸ਼ ਭੇਜਣ ਦੇ ਨਾਮ ਉੱਪਰ ਵਿਜੇ ਕੁਮਾਰ ਪੁੱਤਰ ਗੁਲਸ਼ਨ ਸਿੰਘ ਵਾਸੀ ਖਲਚੀਆਂ ਅਤੇ ਹਰਮਨ ਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੁਟਾਰੀ ਨੇ 14 ਲੱਖ 82 ਹਜ਼ਾਰ 500 ਰੁਪਏ ਵਸੂਲ ਕਰਦੇ ਹੋਏ ਨਕਲੀ ਵੀਜ਼ਾ ਲਗਾ ਦਿੱਤਾ। ਇਸ ਸਬੰਧੀ ਕੀਤੀ ਗਈ ਜਾਂਚ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : ਪੰਜਾਬ ’ਚ ਪਹਿਲੀ ਵਾਰ ਹੋਵੇਗਾ ਚਹੁਕੋਣਾ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਵੋਕੇਟ ਧਾਮੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ’ਤੇ ਕੀਤਾ ਦੁੱਖ ਪ੍ਰਗਟ
NEXT STORY