ਗੁਰਦਾਸਪੁਰ (ਹਰਮਨ) : ਜ਼ਿਲਾ ਗੁਰਦਾਸਪੁਰ ’ਚ ਕਿਸਾਨਾਂ ਨੂੰ ਮਿਆਰੀ ਕਿਸਮ ਦੀਆਂ ਖਾਦਾਂ ਦੀ ਲੋੜ ਅਨੁਸਾਰ ਉਪਲਬਧਤਾ ਯਕੀਨੀ ਬਣਾਉਣ ਅਤੇ ਖਾਦ ਦੀ ਸੁਚੱਜੀ ਤੇ ਇਕਸਾਰ ਵੰਡ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਵੱਲੋਂ ਖਾਦ ਦੇ ਹੋਲਸੇਲਰਾਂ ਅਤੇ ਵੱਖ-ਵੱਖ ਖਾਦ ਕੰਪਨੀਆਂ ਦੇ ਸੀਨੀਅਰ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ. ਚੀਮਾ ਨੇ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਮਿਆਰੀ ਕਿਸਮ ਦੀਆਂ ਖਾਦਾਂ ਹੀ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਡੀਲਰਾਂ ਨੂੰ ਖਾਦ ਦੀ ਵੰਡ ਸੁਚੱਜੇ ਅਤੇ ਢੁਕਵੇਂ ਢੰਗ ਨਾਲ ਕੀਤੀ ਜਾਵੇ, ਤਾਂ ਜੋ ਕਿਸੇ ਵੀ ਖੇਤਰ ’ਚ ਖਾਦ ਦੀ ਕਮੀ ਨਾ ਆਵੇ ਅਤੇ ਜ਼ਿਲੇ ਦੇ ਸਾਰੇ ਇਲਾਕਿਆਂ ’ਚ ਖਾਦ ਦੀ ਇਕਸਾਰ ਤੇ ਲੋੜ ਅਨੁਸਾਰ ਉਪਲਬਧਤਾ ਬਣੀ ਰਹੇ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ ਗੋਲੀਆਂ
ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਖਾਦਾਂ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਨਿਰਧਾਰਤ ਤੇ ਵਾਜਬ ਸਰਕਾਰੀ ਰੇਟਾਂ ’ਤੇ ਹੀ ਕੀਤੀ ਜਾਵੇ। ਕਿਸਾਨਾਂ ’ਤੇ ਖਾਦ ਦੇ ਨਾਲ ਕਿਸੇ ਹੋਰ ਉਤਪਾਦ ਦੀ ਖ਼ਰੀਦ ਲਈ ਕੋਈ ਵਾਧੂ ਬੋਝ ਨਾ ਪਾਇਆ ਜਾਵੇ। ਡਾ. ਚੀਮਾ ਨੇ ਇਹ ਵੀ ਕਿਹਾ ਕਿ ਸਾਰੇ ਡੀਲਰ ਆਪਣੇ ਖਾਦ ਸਟਾਲ ਤੇ ਸਟਾਕ ਦਾ ਸਹੀ ਅਤੇ ਪੂਰਾ ਰਿਕਾਰਡ ਰੱਖਣ ਅਤੇ ਵਿਕਰੀ ਸਮੇਂ ਕਿਸਾਨਾਂ ਨੂੰ ਪੱਕੇ ਬਿੱਲ ਜਾਰੀ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਖਾਦ ਦੀ ਵੰਡ ਅਤੇ ਵਿਕਰੀ ’ਚ ਪੂਰੀ ਪਾਰਦਰਸ਼ਤਾ ਰੱਖੀ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ
ਮੁੱਖ ਖੇਤੀਬਾੜੀ ਅਫ਼ਸਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ’ਤੇ ਖਾਦ ਦੀ ਕਾਲਾਬਾਜ਼ਾਰੀ, ਟੈਗਿੰਗ, ਨਿਰਧਾਰਤ ਰੇਟ ਤੋਂ ਵੱਧ ਕੀਮਤ ਵਸੂਲਣ ਜਾਂ ਹੋਰ ਕਿਸੇ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਾਰੇ ਹੋਲਸੇਲਰਾਂ ਅਤੇ ਖਾਦ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਖਾਦ ਦੀ ਨਿਰਵਿਘਨ ਅਤੇ ਬਰਾਬਰ ਵੰਡ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ- ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ
NEXT STORY