ਗੁਰਦਾਸਪੁਰ (ਹਰਮਨ, ਵਿਨੋਦ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨਿਰੰਤਰ ਜਾਰੀ ਹੈ। ਇਸੇ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਸਿਵਲ ਤੇ ਪੁਲਸ ਵਿਭਾਗ ਦੀਆਂ ਟੀਮਾਂ ਨਾਲ ਕਾਹਨੂੰਵਾਨ, ਧਾਰੀਵਾਲ, ਕਾਦੀਆਂ ਅਤੇ ਬਟਾਲਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਰਸਤੇ ’ਚ ਖੇਤ ’ਚ ਲੱਗੀ ਅੱਗ ਨੂੰ ਉਨ੍ਹਾਂ ਨੇ ਮੌਕੇ ’ਤੇ ਆਪ ਬੁਝਾਇਆ।
ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲੇ ’ਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ, ਜਿਸ ’ਚ 118 ਰੇਕ ਬੇਲਰ ਅਤੇ 1430 ਸੁਪਰ ਸੀਡਰਾਂ ਸਮੇਤ ਕੁੱਲ 1647 ਖੇਤੀ ਸੰਦ ਮਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਲਰ, ਸੁਪਰ ਸੀਡਰ, ਹੈਪੀ ਸੀਡਰ ਅਤੇ ਜ਼ੀਰੋ ਡਰਿੱਲ ਵਰਗੀ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ’ਚ ਵਾਹਿਆ ਜਾਵੇ ਜਾਂ ਗੱਠਾਂ ਬਣਵਾਈਆਂ ਜਾਣ।
ਇਹ ਵੀ ਪੜ੍ਹੋ- ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤ ’ਚ ਸੰਭਾਲਣ ਨਾਲ ਵਾਤਾਵਰਣ ਪ੍ਰਦੂਸ਼ਣ ਤੋਂ ਬਚਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ। ਡਾ. ਚੀਮਾ ਨੇ ਕਿਸਾਨਾਂ ਨੂੰ ‘ਪਰਾਲੀ ਨੂੰ ਅੱਗ ਨਹੀਂ, ਖੇਤ ਨੂੰ ਪੋਸ਼ਣ’ ਦੇ ਸੰਦੇਸ਼ ਨੂੰ ਅਪਣਾਉਂਦਿਆਂ ਗੁਰਦਾਸਪੁਰ ਜ਼ਿਲੇ ਨੂੰ ਪਰਾਲੀ ਮੁਕਤ ਬਣਾਉਣ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ
NEXT STORY