ਬਟਾਲਾ- ਅੱਜ ਬਟਾਲਾ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਧਾਈਕ ਅਮਨ ਸ਼ੇਰ ਸਿੰਘ ਕਲਸੀ ਅਤੇ ਹੋਰ ਕਈ ਨੇਤਾ ਮੌਜੂਦ ਰਹੇ। ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਬਟਾਲਾ ਦੇ ਵਿਕਾਸ ਲਈ ਚਲ ਰਹੇ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਟਾਲਾ ਦੇ ਬੱਸ ਸਟੈਂਡ, ਪੁਲਸ ਲਾਈਨ ਅਤੇ ਐਸਐਸਪੀ ਦਫ਼ਤਰ ਨੂੰ ਅਪਗ੍ਰੇਡ ਕਰਨ ਲਈ ਤਿਆਰੀ ਚੱਲ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ, ਜਾਣੋ ਵਜ੍ਹਾ
ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਤੇ ਭਾਜਪਾ ਦੇ ਰਵੱਈਏ ਦੀ ਨਿੰਦਾ ਕੀਤੀ ਅਤੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਦੀ ਹਰ ਇੱਕ ਚੀਜ਼ ਹਥਿਆਉਣਾ ਚਾਹੁੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਮਾਮਲੇ 'ਤੇ ਬੋਲਦਿਆ ਕਿਹਾ ਕਿ ਭਾਜਪਾ ਗੈਰ-ਕਾਨੂੰਨੀ ਤਰੀਕਿਆਂ ਨਾਲ ਸੈਨੇਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ
ਤਰਨਤਾਰਨ ਜ਼ਿਮਨੀ ਚੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਹੀ ਦਲਿਤ-ਵਿਰੋਧੀ ਰਹੀ ਹੈ ਅਤੇ ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਆਧਾਰ 'ਤੇ ਤਰਨਤਾਰਨ ਦੇ ਵੋਟਰਾਂ ਕੋਲੋਂ ਵੋਟ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਸਰਕਾਰ ਨੇ ਕੀਤੇ ਹਨ, ਉਨ੍ਹਾਂ ਨੂੰ ਲੈ ਕੇ ਪਾਰਟੀ ਲੋਕਾਂ ਕੋਲ ਜਾ ਰਹੀ ਹੈ ਅਤੇ ਉਮੀਦ ਹੈ ਕਿ ਲੋਕ ਆਮ ਆਦਮੀ ਪਾਰਟੀ ਦਾ ਸਮਰਥਨ ਦੇਣਗੇ।
ਇਹ ਵੀ ਪੜ੍ਹੋ- ਕੰਬ ਜਾਣਾ ਸੀ ਪੰਜਾਬ, ਵਿਦੇਸ਼ੀ ਹਥਿਆਰਾਂ ਸਣੇ KLF ਨਾਲ ਜੁੜੇ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਕਰ ਚੁੱਕੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਤਰਾਈ ਮਾਂ ਨਾਲ ਮਿਲ ਕੇ ਪਿਓ ਨੇ ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਸਲੂਕ, ਮਾਮਲਾ ਜਾਣ ਕੇ ਕੰਬ ਜਾਵੇਗੀ ਰੂਹ
NEXT STORY