ਤਰਨਤਾਰਨ (ਰਮਨ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ 'ਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਵੀਰਵਾਰ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਵਲੋਂ ਭਾਰਤੀ ਖ਼ੇਤਰ 'ਚ ਦਾਖਲ ਹੋਏ ਚੀਨੀ ਡਰੋਨ ਨੂੰ ਭਾਰਤ ਪੁੱਜੀ 407 ਗ੍ਰਾਮ ਹੈਰੋਇਨ ਸਮੇਤ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਘਰ 'ਚ ਚੱਲ ਰਹੀਆਂ ਸੀ ਭੈਣ ਦੇ ਵਿਆਹ ਦੀਆਂ ਤਿਆਰੀਆਂ, ਨਿਊਜ਼ੀਲੈਂਡ ਤੋਂ ਆਈ ਭਰਾ ਦੀ ਮੌਤ ਦੀ ਖ਼ਬਰ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਅਧੀਨ ਆਉਂਦੀ ਬੀ. ਓ. ਪੀ. ਤਾਰਾ ਸਿੰਘ ਰਾਹੀ ਸ਼ਨੀਵਾਰ ਸਵੇਰੇ 6.15 ਵਜੇ ਡਰੋਨ ਦਾਖਲ ਹੋਣ ਦੀ ਅਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ਼ ਦੀ 103 ਬਟਾਲੀਅਨ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਦਰਬਾਰਾ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ ਛੋਟੇ ਚੀਨੀ ਡਰੋਨ ਡਰੋਨ ਸਮੇਤ 407 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਦੇਹ ਵਪਾਰ ਦਾ ਅੱਡਾ ਬੇਨਕਾਬ, ਪੁਲਸ ਨੇ ਗ੍ਰਿਫ਼ਤਾਰ ਕੀਤੇ ਕੁੜੀਆਂ ਤੇ ਮੁੰਡੇ
ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਹੈਰੋਇਨ ਇਕ ਪੈਕਟ 'ਚ ਸੀ ਅਤੇ ਇਹ ਡਰੋਨ ਨਾਲ ਟੰਗਿਆ ਹੋਇਆ ਸੀ। ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਨਸ਼ਾ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵੱਡੀ ਵਾਰਦਾਤ, 17 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰੂ ਨਗਰੀ ਅੰਮ੍ਰਿਤਸਰ 'ਚ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ
NEXT STORY