ਤਰਨਤਾਰਨ (ਰਮਨ)- ਗੁਆਂਢੀ ਦੇਸ਼ ਪਾਕਿਸਤਾਨ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋਣ ਲਈ ਆਏ ਦਿਨ ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥ, ਅਸਲਾ ਅਤੇ ਹੋਰ ਸਮੱਗਰੀ ਭੇਜਣ ਲਈ ਪੂਰੇ ਯਤਨ ਕਰ ਰਿਹਾ ਹੈ। ਪਰੰਤੂ ਇਹਨਾਂ ਨਾਪਾਕ ਹਰਕਤਾਂ ਨੂੰ ਰੋਕਣ ਲਈ ਸਰਹੱਦ 'ਤੇ ਤੈਨਾਤ ਬੀਐਸਐਫ ਅਤੇ ਜ਼ਿਲ੍ਹਾ ਪੁਲਸ ਵੱਲੋਂ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾ ਰਿਹਾ ਹੈ। ਇਸ ਦੀ ਇੱਕ ਤਾਜ਼ਾ ਮਿਸਾਲ ਉਸ ਵੇਲੇ ਮਿਲੀ ਜਦੋਂ ਜਿਲੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇੱਕ ਚੀਨੀ ਡਰੋਨ ਨੂੰ ਬਰਾਮਦ ਕਰ ਲਿਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਗਾਜ਼ਾ ’ਚ ਭਾਰਤੀ ਮੂਲ ਦੇ ਇਕ ਹੋਰ ਫ਼ੌਜੀ ਦੀ ਮੌਤ, ਹੁਣ ਤੱਕ 4 ਭਾਰਤੀ ਫ਼ੌਜੀਆਂ ਨੇ ਗਵਾਈ ਜਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਬ ਡਿਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਸੈਕਟਰ ਅਮਰਕੋਟ ਅਧੀਨ ਆਉਂਦੇ ਬੀਓਪੀ ਧਰਮਾ ਰਾਹੀਂ ਪਾਕਿਸਤਾਨੀ ਡਰੋਨ ਦੀ ਦਸਤਕ ਦੇਣ ਸਬੰਧੀ ਆਵਾਜ ਸੁਣਾਈ ਦਿੱਤੀ ਗਈ, ਜਿਸ ਤੋਂ ਬਾਅਦ ਸਰਹੱਦ 'ਤੇ ਤੈਨਾਤ ਬੀਐਸਐਫ ਦੀ 103 ਬਟਾਲੀਅਨ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਰਹੱਦ ਨਜ਼ਦੀਕ ਮੌਜੂਦ ਪਿੰਡ ਡੱਲ ਵਿਖੇ ਸਤਨਾਮ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਡੱਲ ਦੇ ਖੇਤਾਂ ਵਿੱਚੋਂ ਇੱਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਦੇ ਹੋਏ ਇਲਾਕੇ ਵਿੱਚ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
2 ਸਾਲਾ ਬੱਚੀ ਦੀ ਲਾਸ਼ ਰੱਖ ਕੇ DSP ਦਫ਼ਤਰ ਦਾ ਘਿਰਾਓ, ਮਾਂ 'ਤੇ ਹੀ ਲੱਗ ਰਹੇ ਗੰਭੀਰ ਦੋਸ਼
NEXT STORY