ਤਰਨਤਾਰਨ (ਰਮਨ)-ਸਰਹੱਦੀ ਇਲਾਕੇ ਵਿਚੋਂ ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਤਲਾਸ਼ੀ ਅਭਿਆਨ ਦੌਰਾਨ ਇਕ ਚੀਨ ਦਾ ਬਣਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ ਹੈ। ਜਿਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਰਾਜੋਕੇ ਵਿਖੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ, ਜਿਸ ਦੌਰਾਨ ਖੇਤਾਂ ’ਚ ਡਿੱਗੇ ਹੋਏ ਇਕ ਚੀਨ ਦੇ ਬਣੇ ਡਰੋਨ ਨੂੰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਡਰੋਨ ਪਾਕਿਸਤਾਨ ਵੱਲੋਂ ਭਾਰਤ ਪੁੱਜਾ ਹੋ ਸਕਦਾ ਹੈ, ਜਿਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰ ਖਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CJI ਚੰਦਰਚੂੜ, CM ਮਾਨ ਵੀ ਨਾਲ ਰਹਿਣਗੇ ਮੌਜੂਦ
NEXT STORY