ਤਰਨਤਾਰਨ/ ਖੇਮਕਰਨ (ਰਮਨ, ਗੁਰਮੇਲ)- ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਆਉਣ ਵਾਲੇ ਡਰੋਨਾਂ ਦੀ ਦਸਤਕ ਲਗਾਤਾਰ ਜਾਰੀ ਹੈ । ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭੀਖੇਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਮਿਲੀ ਸੂਚਨਾ ਦੇ ਆਧਾਰ ਉੱਪਰ ਰਸਾਲ ਸਿੰਘ ਪੁੱਤਰ ਅਮਰੀਕ ਸਿੰਘ ਨਿਵਾਸੀ ਪਿੰਡ ਮਸਤਗੜ੍ਹ ਦੇ ਖੇਤਾਂ ਵਿੱਚ ਇੱਕ ਤਰਪਾਲ ਅੰਦਰ ਬੰਦ ਪਏ ਵੱਡੇ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਉਹਨਾਂ ਦੱਸਿਆ ਕਿ ਹੁਣ ਤੱਕ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ 32 ਡਰੋਨ ਕੀਤੇ ਜਾ ਚੁੱਕੇ ਹਨ ਜਦਕਿ 32 ਕਿਲੋ ਹੈਰੋਇਨ ਬਰਾਮਦ ਕਰਦੇ ਹੋਏ 60 ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ। ਪੁਲਸ ਵੱਲੋਂ ਥਾਣਾ ਖੇਮਕਰਨ ਵਿਖੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ’ਚ ਬੱਕਰੇ ਦੀ ਬਲੀ ਦੇਣ ਦੇ ਦੋਸ਼ ’ਚ ਅਹਿਮਦੀਆਂ ਫਿਰਕੇ ਦੇ ਵਿਅਕਤੀ ਵਿਰੁੱਧ ਕੇਸ ਦਰਜ
NEXT STORY