ਅੰਮ੍ਰਿਤਸਰ- ਅੰਮ੍ਰਿਤਸਰ ਸੀ.ਆਈ.ਏ ਸਟਾਫ਼ ਦੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸੀ.ਆਈ.ਏ ਸਟਾਫ਼ ਨੇ 3 ਨਸ਼ਾ ਤਸਕਰਾਂ ਨੂੰ ਕਰੋੜਾਂ ਰੁਪਏ ਦੀ 2.5 ਕਿਲੋ ਹੈਰੋਇਨ ਅਤੇ 13 ਲੱਖ 54 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ। ਇਹ ਨਸ਼ਾ ਤਸਕਰ ਇਕ ਈ-ਰਿਕਸ਼ਾ 'ਤੇ ਨਸ਼ੇ ਦੀ ਵਰਤੋਂ ਕਰਦੇ ਸਨ। ਸਪਲਾਈ ਕਰਨ ਤਾਂ ਜੋ ਕਿਸੇ ਨੂੰ ਉਨ੍ਹਾਂ 'ਤੇ ਸ਼ੱਕ ਨਾ ਹੋ ਸਕੇ।
ਇਹ ਵੀ ਪੜ੍ਹੋ- ਭਾਜਪਾ ਮਗਰੋਂ ਹੁਣ ਅਕਾਲੀ ਦਲ ਵੱਲੋਂ ਵੀ ਖੁੱਲ੍ਹੀ ਬਹਿਸ 'ਚ ਸ਼ਾਮਲ ਨਾ ਹੋਣ ਦਾ ਐਲਾਨ, ਦੱਸੀ ਇਹ ਵਜ੍ਹਾ
ਸੀ.ਆਈ.ਏ ਸਟਾਫ਼ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਹਾਲਾਂਕਿ ਇਨ੍ਹਾਂ ਦਾ ਇਕ ਸਾਥੀ ਸੰਦੀਪ ਸਿੰਘ ਜੋ ਕਿ ਪੁਲਸ ਦੀ ਪਹੁੰਚ ਤੋਂ ਬਾਹਰ ਹੈ। ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਨਸ਼ਾ ਤਸਕਰਾਂ ਦੇ ਪਾਕਿਸਤਾਨ 'ਚ ਨਸ਼ਾ ਤਸਕਰਾਂ ਨਾਲ ਸਬੰਧ ਸਨ ਜੋ ਪਾਕਿਸਤਾਨ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਦੀ ਬਰਾਮਦ ਕਰਦੇ ਸਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋ ਪੁੱਛਗਿੱਛ ਦੇ ਬਾਰੇ ਹੋਰ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਮਾਗੀ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ
NEXT STORY