ਤਰਨਤਾਰਨ, (ਰਾਜੂ)- ਸੀ. ਆਈ. ਏ. ਸਟਾਫ ਤਰਨਤਾਰਨ ਨੇ 100 ਗ੍ਰਾਮ ਹੈਰੋਇਨ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਮਹਿਲ ਸਿੰਘ ’ਤੇ ਅਧਾਰਿਤ ਪੁਲਸ ਪਾਰਟੀ ਨੇ ਗਸ਼ਤ ਦੌਰਾਨ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿੰਨ੍ਹਾਂ ਨੇ ਆਪਣਾ ਨਾਮ ਪ੍ਰਿੰਸਪਾਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਹੋਡ਼ੂ ਅਤੇ ਗੁਰਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਇੱਬਨ ਦੱਸਿਆ। ਤਲਾਸ਼ੀ ਲੈਣ ’ਤੇ ਉਕਤ ਨੌਜਵਾਨਾਂ ਦੇ ਕੋਲੋਂ 50-50 ਗ੍ਰਾਮ ਕੁੱਲ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿੰਨ੍ਹਾਂ ਦੇ ਖਿਲਾਫ ਸਬੰਧਤ ਥਾਣਾ ਝਬਾਲ ’ਚ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ : ਡੀ.ਸੀ.
NEXT STORY