ਤਰਨਤਾਰਨ (ਰਮਨ)- ਸੀ.ਆਈ.ਏ. ਸਟਾਫ ਤਰਨ ਤਾਰਨ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 9 ਐੱਮ.ਐੱਮ. ਦਾ ਇਕ ਪਿਸਤੌਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਦੋ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਪੁੱਛਗਿੱਛ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ
ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਵੜੈਚ ਨੇ ਦੱਸਿਆ ਕਿ ਏ.ਐੱਸ.ਆਈ. ਮਹਿਲ ਸਿੰਘ ਅਤੇ ਪੁਲਸ ਕਰਮਚਾਰੀਆਂ ਦੀ ਟੀਮ ਵੱਲੋਂ ਟੀਮ ਪੁਆਇੰਟ ਨਾਰਲੀ ਮੋਡ ਵਿਖੇ ਦੌਰਾਨੇ ਗਸ਼ਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਇਕ 9 ਐੱਮ.ਐੱਮ. ਪਿਸਤੌਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ ਆਕਾਸ਼ ਪੁੱਤਰ ਗੁਰਸੇਵਕ ਸਿੰਘ ਵਾਸੀ ਮਾੜੀ ਮੇਘਾ ਅਤੇ ਕਰਮਦੀਪ ਸਿੰਘ ਉਰਫ ਗੋਗੀ ਪੁੱਤਰ ਬਲਦੇਵ ਸਿੰਘ ਵਾਸੀ ਚੂਸਲੇਵੜ ਹਾਲ ਭਿੱਖੀਵਿੰਡ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ
ਉਨ੍ਹਾਂ ਦੱਸਿਆ ਕਿ ਦੋਵਾਂ ਖਿਲਾਫ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੌਰਾਨ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਵਿਚ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਕੋਲ ਇਹ ਪਿਸਤੌਲ ਕਿੱਥੋਂ ਆਇਆ ਅਤੇ ਇਸ ਨਾਲ ਉਨ੍ਹਾਂ ਵੱਲੋਂ ਪਹਿਲਾਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ਏ.ਐੱਸ.ਆਈ. ਮਹਿਲ ਸਿੰਘ, ਏ.ਐੱਸ.ਆਈ. ਸੁਰਜੀਤ ਸਿੰਘ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ ਭਾਈਚਾਰੇ ਬਾਰੇ ਕੀਤੀ ਚਰਚਾ
NEXT STORY