ਬਟਾਲਾ/ਕਿਲਾ ਲਾਲ ਸਿੰਘ, (ਬੇਰੀ, ਭਗਤ)- ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ 'ਚ ਸੋਮਵਾਰ 3 ਹੋਰ ਮਰੀਜ਼ਾਂ ਨੇ ਕੋਰੋਨਾ ਵਾਇਰਸ 'ਤੇ ਫ਼ਤਿਹ ਹਾਸਲ ਕੀਤੀ ਹੈ। ਇਹ ਤਿੰਨੇ ਮਰੀਜ਼ ਬਟਾਲਾ ਦੇ ਸੁੰਦਰ ਨਗਰ ਇਲਾਕੇ ਦੇ ਰਹਿਣ ਵਾਲੇ ਹਨ। ਐੱਸ. ਐੱਮ. ਓ. ਡਾ. ਸੰਜੀਵ ਕੁਮਾਰ ਭੱਲਾ ਨੇ ਸਿਵਲ ਹਸਪਤਾਲ 'ਚੋਂ ਠੀਕ ਹੋਏ ਮਰੀਜ਼ਾਂ ਨੂੰ ਰਵਾਨਾ ਕਰਨ ਮੌਕੇ ਦੱਸਿਆ ਕਿ ਬਟਾਲਾ ਦੇ ਸੁੰਦਰ ਨਗਰ ਇਲਾਕੇ ਦੇ ਬੀਰ ਸਿੰਘ, ਰਾਜਵਿੰਦਰ ਕੌਰ ਅਤੇ ਮਨਪ੍ਰੀਤ ਕੌਰ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਆਏ ਸਨ ਅਤੇ ਇਹ ਮਰੀਜ਼ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰ-ਏ-ਇਲਾਜ ਸਨ। ਸਿਵਲ ਹਸਪਤਾਲ ਦੇ ਮਾਹਿਰਾਂ ਡਾਕਟਰਾਂ ਨੇ ਇਨ੍ਹਾਂ ਦਾ ਇਲਾਜ ਕੀਤਾ ਅਤੇ ਇਨ੍ਹਾਂ ਤਿੰਨਾਂ ਮਰੀਜ਼ਾਂ ਦੀਆਂ ਰਿਪੋਰਟਾਂ ਹੁਣ ਨੈਗੇਟਿਵ ਆ ਗਈਆਂ ਹਨ। ਅੱਜ ਇਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਡਾ. ਭੱਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਇਕ ਲਾਗ ਦੀ ਬੀਮਾਰੀ ਹੈ ਅਤੇ ਸਾਵਧਾਨੀਆਂ ਵਰਤ ਕੇ ਇਸਤੋਂ ਬਚਿਆ ਜਾ ਸਕਦਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, 17 ਹੋਰ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
NEXT STORY