ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਤੇ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਜੀ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਹਨਾਂ ਵੱਲੋਂ ਆਈਪੀਡੀ ਬਲਾਕ, ਡੇਂਗੂ ਵਾਰਡ, ਫਾਰਮੇਸੀ, ਬਲੱਡ ਬੈਂਕ , ਅਤੇ ਲੇਬਰ ਰੂਮ ਆਦਿ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ । ਉਨ੍ਹਾਂ ਨੇ ਹਸਪਤਾਲ ਵਿੱਚ ਸਿਹਤ ਸਟਾਫ ਦੀ ਕਾਰਜਪ੍ਰਣਾਲੀ ਤੋਂ ਸੰਤੁਸ਼ਟੀ ਜ਼ਾਹਿਰ ਕੀਤੀ । ਇਸ ਮੌਕੇ ਮਰੀਜ਼ਾਂ ਨੂੰ ਦਿਤੀਆਂ ਜਾਂਦੀਆਂ ਸਿਹਤ ਸੇਵਾਵਾਂ, ਸਿਹਤ ਸਟਾਫ ਦੇ ਡਿਊਟੀ ਰੋਸਟਰ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਤਾ ਅਤੇ ਸੰਸਥਾ ਵਿਖੇ ਸਾਫ-ਸਫ਼ਾਈ ਦੀ ਜਾਂਚ ਵੀ ਕੀਤੀ।
ਇਹ ਵੀ ਪੜ੍ਹੋ-ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਆਰੀ ਤੇ ਸਮੇਂ-ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਨੇ ਹਦਾਇਤਾਂ ਦਿੱਤੀਆਂ ਕਿ ਮਰੀਜ਼ਾਂ ਦੀ ਤਕਲੀਫ਼ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਮਰੀਜਾਂ ਨੂੰ ਕੋਈ ਵੀ ਦਵਾਈ ਬਾਹਰ ਤੋਂ ਨਾ ਲਿਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਆਉਂਦੇ ਸਮੇਂ ਵਿਚ ਵੀ ਅਚਾਨਕ ਦੌਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੱਪ ਦੇ ਡੰਗ ਵਾਲੇ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲ ਵਿੱਚ ਹੋਣ ਬਾਰੇ ਦੱਸਿਆ ਜਾਵੇ ਇਸ ਦੇ ਨਾਲ ਹੀ ਡੇਂਗੂ ਮਲੇਰੀਆ ਦੇ ਸੀਜ਼ਨ ਕਰਕੇ ਸਰਵੇ ਕਰਨ ਤੇ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਨਿਰਦੇਸ਼ ਦਿੱਤੇ । ਇਸ ਮੌਕੇ ਉਨ੍ਹਾਂ ਨਾਲ ਡੀ. ਐਮ. ਸੀ ਡਾਕਟਰ ਰਵਿੰਦਰ ਸਿੰਘ, ਡਾਕਟਰ ਰਮਨ, ਡਾਕਟਰ ਪੂਜਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- 'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਭਾਜਪਾ ਦੀ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ, ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਨੇ ਕੀਤੀ ਸ਼ਮੂਲੀਅਤ
NEXT STORY