ਅੰਮ੍ਰਿਤਸਰ (ਦਲਜੀਤ)- ਡੇਂਗੂ ਦੇ ਡੰਗ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਉਣ ਲਈ ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਨਜੀਤ ਧਵਨ ਵੱਲੋਂ ਖੁਦ ਫੀਲਡ ’ਚ ਆ ਕੇ ਕਮਾਨ ਸੰਭਾਲ ਲਈ ਗਈ ਹੈ। ਸਿਵਲ ਸਰਜਨ ਦੀ ਅਗਵਾਈ ’ਚ ਅੱਜ 50 ਤੋਂ ਵਧੇਰੇ ਟੀਮਾਂ ਵੱਲੋਂ ਸ਼ਹਿਰੀ ਅਤੇ ਦਿਹਾਤੀ ਖੇਤਰ ’ਚ ਡੇਂਗੂ ਮੱਛਰ ਨੂੰ ਖਤਮ ਕਰਵਾਉਣ ਲਈ ਵਿਸ਼ੇਸ਼ ਫੌਗਿੰਗ ਟੀਮਾਂ ਰਵਾਨਾ ਕੀਤੀਆਂ ਗਈਆਂ, ਉਥੇ ਹੀ 70 ਦੇ ਕਰੀਬ ਟੀਮਾਂ ਨੂੰ ਡੇਂਗੂ ਚਿਕਨਗੁਨੀਆ ਸਬੰਧੀ ਜਾਗਰੂਕ ਕਰਨ ਲਈ ਫੀਲਡ ’ਚ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲੇ ’ਚ 8 ਹੌਟ ਸਪੋਟ ਕੇਂਦਰ ਬਣਾ ਕੇ ਉਨ੍ਹਾਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ ਗਿਆ ਵੱਡਾ ਗੈਂਗਸਟਰ, ਦਿੱਲੀ ਲੈ ਗਈ ਪੁਲਸ
ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਧਵਨ ਨੇ ਦੱਸਿਆ ਕਿ ਹੌਟ ਸਪੋਟ ਇਲਾਕਿਆਂ ਮਕਬੂਲਪੁਰਾ ਰੋਡ, ਛੇਹਰਟਾ, ਪੁਤਲੀਘਰ, ਹਰਪੁਰਾ, ਤੁੰਗਬਲਾ, ਮਜੀਠਾ ਰੋਡ, ਜਹਾਜਗੜ੍ਹ, ਆਦਿ ਸਾਰੇ ਇਲਾਕਿਆਂ ’ਚ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਡੇਂਗੂ ਦੇ ਲਾਰਵੇ ਦੀ ਭਾਲ ਕੀਤੀ ਗਈ। ਇਸੇ ਮੁਹਿੰਮ ਤਹਿਤ ਰਮਦਾਸ, ਅਜਨਾਲਾ, ਲੋਪੋਕੇ ਅਤੇ ਨਜ਼ਦੀਕ ਸਾਰੇ ਪਿੰਡਾਂ ’ਚ ਐਂਟੀ ਲਾਰਵਾ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਆਮ ਨਾਗਰਿਕਾਂ ਨੂੰ ਡੇਂਗੂ ਚਿਕਨਗੁਨੀਆ ਬਾਰੇ ਜਾਗਰੂਕ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਡੇਂਗੂ ਤੇ ਚਿਕਨਗੁਨੀਆ ਦੇ ਲਾਰਵੇ ਦੀ ਭਾਲ ਕੀਤੀ ਗਈ ਅਤੇ ਕਈ ਥਾਵਾਂ ’ਤੇ ਮਿਲਿਆ ਲਾਰਵਾ ਮੌਕੇ ’ਤੇ ਨਸ਼ਟ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਇਸ ਮੌਕੇ ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਕਿਹਾ ਕਿ ਜਿੱਥੇ ਪਾਣੀ ਇਕੱਠਾ ਹੋਵੇਗਾ, ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਕਿਤੇ ਵੀ ਪਾਣੀ ਇੱਕਠਾ ਨਾ ਹੋਣ ਦੇਈਏ ਕਿਉਂਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ
ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦੈ ਡੇਂਗੂ ਦਾ ਵਾਇਰਲ ਬੁਖਾਰ
ਜ਼ਿਲਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਪਾਣੀ ’ਚ ਅੰਡੇ ਦਿੰਦਾ ਹੈ ਜੋ ਕਿ ਇਕ ਹਫਤੇ ਦੇ ਦੌਰਾਨ ਅੰਡੇ ਤੋਂ ਲਾਰਵਾ ਅਤੇ ਲਾਰਵੇ ਤੋਂ ਅਡਲਟ ਮੱਛਰ ਬਣ ਜਾਂਦਾ ਹੈ। ਇਸ ਲਈ ਹਫਤੇ ਦੇ ਹਰ ਸ਼ੁੱਕਰਵਾਰ ਡੇਂਗੂ ਦੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਮੱਛਰ ਦਾ ਲਾਈਵ ਸਾਈਕਲ ਤੋੜਿਆ ਜਾ ਸਕੇ ਅਤੇ ਲਾਰਵਾ ਸਟੇਜ ’ਤੇ ਹੀ ਉਸਨੂੰ ਖਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ-ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ
ਇਹ ਹਨ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ
ਜ਼ਿਲਾ ਐੱਮ. ਈ. ਆਈ. ਓ. ਅਮਰਦੀਪ ਸਿੰਘ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਦੇ ਆਮ ਲੱਛਣ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ, ਮਾਸਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ’ਚੋਂ ਖੂਨ ਵਗਣਾ ਆਦੀ ਹੈ। ਇਸ ਲਈ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ’ਚ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਚੈੱਕਅਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਏ. ਐੱਮ. ਓ. ਗੁਰਦੇਵ ਸਿੰਘ, ਸਲਵਿੰਦਰ ਸਿੰਘ, ਐੱਸ. ਆਈ. ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਕਮਲ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ, ਕੁਲਦੀਪ ਸਿੰਘ, ਸੰਜੀਵ ਕੁਮਾਰ ਤੇ ਜਗਦੀਸ਼ ਸਿੰਘ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝਬਾਲ ਇਲਾਕੇ 'ਚ ਤਿੰਨ ਲੁਟੇਰਿਆਂ ਨੇ ਮਚਾਈ ਦਹਿਸ਼ਤ
NEXT STORY