ਅੰਮ੍ਰਿਤਸਰ- ਬੀਤੀ ਰਾਤ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਇੱਕ ਟਿਕਟ ਚੈਕਰ ਅਤੇ ਇੱਕ ਯਾਤਰੀ ਵਿਚਕਾਰ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ। ਦੋਵਾਂ ਧਿਰਾਂ ਵਿਚਕਾਰ ਭਿਆਨਕ ਲੜਾਈ ਹੋਈ ਤੋਂ ਬਾਅਦ ਟਿਕਟ ਚੈਕਰ ਅਤੇ ਯਾਤਰੀ ਜ਼ਖਮੀ ਹੋ ਗਿਆ। ਜਿਸ ਕਾਰਨ ਸਟੇਸ਼ਨ 'ਤੇ ਹਫੜਾ-ਦਫੜੀ ਦਾ ਮਾਹੌਲ ਬਣਿਆ ਰਿਹਾ। ਇਹ ਘਟਨਾ ਰਾਤ 9 ਵਜੇ ਦੇ ਕਰੀਬ ਵਾਪਰੀ। ਜਾਣਕਾਰੀ ਮੁਤਾਬਕ ਰੇਲਵੇ ਸੀਸੀਟੀਸੀ (ਟੀਸੀ) ਰਾਜਬਿੰਦਰ ਬਿਨਾਂ ਟਿਕਟਾਂ ਯਾਤਰਾ ਕਰਨ ਵਾਲੇ ਕੁਝ ਯਾਤਰੀਆਂ ਤੋਂ ਪੁੱਛਗਿੱਛ ਕਰ ਰਿਹਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਅਤੇ ਉਸਦੇ ਤਿੰਨ ਸਾਥੀਆਂ ਨਾਲ ਝਗੜਾ ਹੋ ਗਿਆ, ਜੋ ਗੁਰਦਾਸਪੁਰ ਤੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਸਨ।
ਇਹ ਵੀ ਪੜ੍ਹੋ- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ
ਸਟੇਸ਼ਨ 'ਤੇ ਇਕ ਕਮਰੇ 'ਚ ਸ਼ੀਸ਼ੇ ਦੀ ਮੇਜ਼ ਰੱਖੀ ਹੋਈ ਸੀ, ਝਗੜੇ ਦੌਰਾਨ ਉਹ ਮੇਜ਼ ਟੁੱਟ ਗਈ, ਜਿਸ ਨਾਲ ਦੋਵੇਂ ਜ਼ਖਮੀ ਹੋ ਗਏ ਤੇ ਕਮਰਾ ਵੀ ਖੂਨ ਨਾਲ ਲੱਥਪਥ ਹੋ ਗਿਆ। ਇਸ ਘਟਨਾ ਨੇ ਰੇਲਵੇ ਕਰਮਚਾਰੀਆਂ ਅਤੇ ਯਾਤਰੀਆਂ 'ਚ ਦਹਿਸ਼ਤ ਫੈਲਾ ਦਿੱਤੀ। ਪੁਲਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਬਾਅਦ 'ਚ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
ਹਾਲਾਂਕਿ, ਬਾਅਦ 'ਚ ਦੋਵੇਂ ਧਿਰਾਂ ਨੇ ਆਪਸੀ ਸਮਝੌਤਾ ਕਰ ਲਿਆ। ਰਿਪੋਰਟਾਂ ਅਨੁਸਾਰ, ਟੀਸੀ ਨੇ ਵੀ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਦੋਵਾਂ ਧਿਰਾਂ ਨੂੰ ਲੱਗੀਆਂ ਸੱਟਾਂ ਸ਼ੀਸ਼ੇ ਦੇ ਟੁੱਟੇ ਹੋਏ ਮੇਜ਼ ਕਾਰਨ ਹੋਈਆਂ ਹਨ।
ਇਹ ਵੀ ਪੜ੍ਹੋ- ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਨਲਾਈਨ ਚਲਾਨਾਂ ਤੇ ਬਲੈਕ ਲਿਸਟ ਦੇ ਮੁੱਦੇ 'ਤੇ ਟਰੱਕ ਯੂਨੀਅਨ ਦਾ ਹੰਗਾਮਾ, ਕੀਤਾ ਰੋਸ ਪ੍ਰਦਰਸ਼ਨ
NEXT STORY