ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦੇ ਰਸਤਿਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਬਣੇ ਗਲਿਆਰੇ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ। ਇਥੇ ਰੋਜ਼ਾਨਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜਦੀਆਂ ਹਨ, ਜਦਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਜ਼ਾਰ ਕਹੀਆਂ ਵਾਲਾ ਦਾ ਰਸਤਾ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਇਸ ਰਸਤੇ ਵਿੱਚ ਪਾਏ ਸੀਵਰੇਜ ਨੂੰ ਚਾਲੂ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ BSF ਦੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ 26 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ
ਰਸਤੇ ਵਿਚ ਗੰਦਗੀ ਕਾਰਨ ਜਿਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। ਪੱਤਰ ਰਾਹੀਂ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਨੂੰ ਚਾਲੂ ਕਰਵਉਣ ਅਤੇ ਸੜਕ ਦੀ ਮੁਰੰਮਤ ਕਰਵਾਉਣ ਦੇ ਨਾਲ-ਨਾਲ ਸਾਰੇ ਰਸਤਿਆਂ ਦੀ ਸਫਾਈ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਰੁੱਸੀ ਪਤਨੀ ਨੂੰ ਘਰ ਲਿਜਾ ਰਿਹਾ ਸੀ ਨੌਜਵਾਨ, ਰਾਹ 'ਚ ਹੀ ਵਾਪਰ ਗਿਆ ਭਾਣਾ
ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਬਣੇ ਗਲਿਆਰੇ ਦੀ ਸਾਫ਼-ਸਫ਼ਾਈ ਦੀ ਮਾੜੀ ਹਾਲਤ ਵੱਲ ਧਿਆਨ ਦਿਵਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ ਅਤੇ ਅਧਿਕਾਰੀਆਂ ਨੂੰ ਟੈਲੀਫੋਨ ਕਰਕੇ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਗਿਆ ਹੈ, ਪਰੰਤੂ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਜਿਥੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ, ਉਥੇ ਗਲਿਆਰੇ ਵਿਚ ਵੀ ਸਫਾਈ ਦਾ ਵੀ ਮਾੜਾ ਹਾਲ ਹੈ। ਪ੍ਰਸ਼ਾਸਨ ਵੱਲੋਂ ਧਿਆਨ ਨਾ ਦੇਣ ਕਰਕੇ ਇਥੇ ਨਸ਼ੜੀ ਲੋਕ ਬੈਠੇ ਰਹਿੰਦੇ ਹਨ ਜੋ ਸੰਗਤਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਪੱਤਰ ਲਿੱਖ ਕੇ ਸਬੰਧਤ ਮਹਿਕਮੇ ਨੂੰ ਹਦਾਇਤ ਜਾਰੀ ਕਰਨ ਲਈ ਕਿਹਾ ਗਿਆ ਹੈ ਅਤੇ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਜਾਵੇ।
ਇਹ ਵੀ ਪੜ੍ਹੋ- ਬਾਰਡਰ ਰੇਂਜ ਪੁਲਸ ਦੀ ਵੱਡੀ ਕਾਮਯਾਬੀ: ਹੈਰੋਇਨ ਦੀ ਸਮੱਗਲਿੰਗ ਕਰਨ ਵਾਲਾ ਅੰਤਰਰਾਸ਼ਟਰੀ ਸਮੱਗਲਰ ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਵਾਈ ਲੈਣ ਗਏ ਪਤੀ-ਪਤਨੀ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਉਡਾਏ 48 ਹਜ਼ਾਰ ਰੁਪਏ
NEXT STORY