ਅੰਮ੍ਰਿਤਸਰ(ਇੰਦਰਜੀਤ)- ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਕਲਰਕ ਨਵਨੀਤ ਕੌਰ ਨੂੰ ਅਦਾਲਤ ਨੇ ਜੂਡੀਸ਼ੀਅਲ ਹਿਰਾਸਤ ਵਿਚ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਉਕਤ ਮਹਿਲਾ ਕਲਰਕ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਕਥਿਤ ਮਹਿਲਾ ਕਲਰਕ ਬਾਰੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋਸ਼ ਸੀ ਕਿ ਮੀਟਰ ਰੀਡਿੰਗ ਵਿਚ ਫਰਕ ਹੋਣ ਕਾਰਨ ਬਿਜਲੀ ਦਾ ਬਿੱਲ ਲਗਭਗ 70 ਹਜ਼ਾਰ ਰੁਪਏ ਆ ਗਿਆ, ਜੋ ਕਿ ਅਸਲ ਬਿਜਲੀ ਬਿੱਲ ਨਾਲੋਂ ਕਾਫ਼ੀ ਜ਼ਿਆਦਾ ਸੀ। ਇਸ ਤੋਂ ਚਿੰਤਤ ਹੋ ਕੇ ਸ਼ਿਕਾਇਤਕਰਤਾ ਨੇ ਕਲਰਕ ਨਵਨੀਤ ਕੌਰ ਨਾਲ ਸੰਪਰਕ ਕੀਤਾ।
ਇਹ ਵੀ ਪੜ੍ਹੋ- ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ
ਦੱਸਿਆ ਜਾ ਰਿਹਾ ਹੈ ਕਿ ਕਲਰਕ ਨਵਨੀਤ ਕੌਰ ਨੇ ਉਸ ਦਾ ਬਿਜਲੀ ਬਿੱਲ ਮੁਆਫ਼ ਕਰਨ ਦਾ ਵਾਅਦਾ ਕੀਤਾ ਅਤੇ 35 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ, ਪਰ ਸੌਦਾ 20 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ। ਪੀੜਤ ਨੇ 18 ਹਜ਼ਾਰ ਰੁਪਏ ਆਨਲਾਈਨ ਅਤੇ 2 ਹਜ਼ਾਰ ਰੁਪਏ ਨਕਦ ਅਦਾ ਕੀਤੇ। ਜਦੋਂ ਇਹ ਮਾਮਲਾ ਵਿਜੀਲੈਂਸ ਬਿਊਰੋ ਤੱਕ ਪਹੁੰਚਿਆ ਤਾਂ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਜਦੋਂ ਮੁਲਜ਼ਮ ਔਰਤ ਨੂੰ ਅਦਾਲਤ ਵਿਚ ਪੇਸ਼ ਕੀਤਾ ਤਾਂ ਮਾਣਯੋਗ ਜੱਜ ਨੇ ਉਸ ਨੂੰ ਨਿਆਂਇਕ (ਜੂਡੀਸ਼ੀਅਲ) ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ
NEXT STORY