ਪਠਾਨਕੋਟ/ਜੁਗਿਆਲ (ਜ. ਬ.)– ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਰਣਜੀਤ ਸਾਗਰ ਡੈਮ ਪਹੁੰਚੇ, ਜਿਥੇ ਉਨ੍ਹਾਂ ਨੇ ਇਸ ਪ੍ਰਾਜੈਕਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਥੇ ਕੁਝ ਘੰਟੇ ਬਿਤਾਉਣ ਤੋਂ ਬਾਅਦ ਉਹ ਡੈਮ ਤੋਂ 15 ਕਿਲੋਮੀਟਰ ਦੂਰ ਚਮਰੋੜ ’ਚ ਮਿਨੀ ਗੋਆ ਰਿਜ਼ੋਰਟ ਲਈ ਰਵਾਨਾ ਹੋਏ, ਜਿਥੇ ਉਨ੍ਹਾਂ ਨੇ ਕਿਸ਼ਤੀ ਦੀ ਸਵਾਰੀ ਕੀਤੀ। ਇਸ ਸਬੰਧ ’ਚ ਸਵੇਰ ਤੋਂ ਸ਼ਹਿਰ ’ਚ ਭਾਰੀ ਪੁਲਸ ਤਾਇਨਾਤ ਕੀਤੀ ਗਈ ਸੀ।
ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ
ਸੀ. ਐੱਮ. ਨੇ ਪਹਿਲਾਂ ਵੀ ਕਈ ਮੌਕਿਆਂ ’ਤੇ ਦੋਹਰਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਵਾਟਰ ਸਪੋਰਟਸ ’ਤੇ ਜ਼ੋਰ ਦੇਣ ਦੇ ਨਾਲ ਰਣਜੀਤ ਸਾਗਰ ਡੈਮ ਨੂੰ ਟੂਰਿਸਟ ਸਪਾਟ ਦੇ ਤੌਰ ’ਤੇ ਵਿਕਸਤ ਕਰਨ ਦੀ ਯੋਜਨਾ ਬਣਾ ਰਹੀ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਇਸ ਖੇਤਰ ਦਾ ਦੂਜਾ ਦੌਰਾ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ, ਪੰਜਾਬ ਪੁਲਸ 'ਚ ਬਤੌਰ ਕਾਂਸਟੇਬਲ 'ਤੇ ਤਾਇਨਾਤ ਮ੍ਰਿਤਕ ਦੀ ਪਤਨੀ
ਇਸ ਤੋਂ ਪਹਿਲਾਂ ਉਹ ਇਸੇ ਸਾਲ ਮਈ ’ਚ ਆਏ ਸਨ, ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਇਸ ਖ਼ੇਤਰ 'ਚ ਖਾਸ ਤੌਰ ’ਤੇ ਧਾਰ ਕਲਾਂ ਬਲਾਕ, ਜੋ ਡੈਮ ਦੇ ਨੇੜੇ ਹੈ, ਨੂੰ ਟੂਰਿਸਟ ਸਪਾਟ ਵਜੋਂ ਵਿਕਸਤ ਕਰਨ ਦੀ ਬਹੁਤ ਵੱਡੀ ਸੰਭਾਵਨਾ ਹੈ। ਉਨ੍ਹਾਂ ਦੁੱਖ ਜਤਾਇਆ ਕਿ ਜਿਥੋਂ ਤੱਕ ਵਿਕਾਸ ਦਾ ਸਵਾਲ ਹੈ, ਲਗਾਤਾਰ ਸੂਬਾ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਸ ਖੇਤਰ ਦੀ ਅਣਦੇਖੀ ਕੀਤੀ ਗਈ।
ਇਹ ਵੀ ਪੜ੍ਹੋ- ਧੁੰਦ ਤੇ ਸਮੋਗ ਦਾ ਕਹਿਰ ਜਾਰੀ, ਰੇਲ ਗੱਡੀਆਂ ਤੇ ਬੱਸਾਂ ਦੀ ਰਫ਼ਤਾਰ ਪਈ ਮੱਠੀ, ਸੜਕ ਹਾਦਸਿਆਂ ਦਾ ਗ੍ਰਾਫ਼ ਵਧਿਆ
'ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ
NEXT STORY