ਅਜਨਾਲਾ (ਨਿਰਵੈਲ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੁੱਚੀ ਸੰਗਤ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਫ਼ਨਾ ਲਿਆ ਸੀ , ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਭਗ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਇਸ ਨਗਰੀ ਦਾ ਵਿਕਾਸ ਕਰਨਾ ਮੇਰਾ ਮੁੱਖ ਟੀਚਾ ਹੈ ਅਤੇ ਮੈਂ ਲਗਾਤਾਰ ਇਸ ਲਈ ਕੰਮ ਕਰ ਰਿਹਾ ਹਾਂ, ਜਿਸ ਸਦਕਾ ਰਮਦਾਸ ਨੂੰ ਆਉਂਦੀ ਮੁੱਖ ਸੜਕ ਤੇ ਬਾਬਾ ਬੁੱਢਾ ਸਾਹਿਬ ਦੇ ਗੁਰਦੁਆਰੇ ਤੱਕ ਜਾਂਦੀ ਸੜਕ ਬਣ ਚੁੱਕੀ ਹੈ ਅਤੇ ਹੁਣ ਇਸ ਇਸ ਸ਼ਹਿਰ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਵੱਡੇ ਦਰਵਾਜ਼ੇ ਬਣਾਏ ਜਾਣਗੇ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰਮਦਾਸ ਤੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਵੀ ਛੇਤੀ ਬਣਨਗੀਆਂ। ਉਹਨਾਂ ਦੱਸਿਆ ਕਿ ਥੋੜਾ ਦਿਨ ਪਹਿਲਾਂ ਹੀ ਮੈਂ ਇਹ ਫਾਈਲ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਸੀ ਜਿਨ੍ਹਾਂ ਨੇ ਬਿਨਾਂ ਦੇਰੀ ਕੀਤੇ ਇਸ ਪਵਿੱਤਰ ਕੰਮ ਲਈ 2,72,83785 ਰੁਪਏ ਜਾਰੀ ਕਰ ਦਿੱਤੇ ਹਨ। ਉਹਨਾਂ ਦੱਸਿਆ ਕਿ ਹੁਣ ਇਨ੍ਹਾਂ ਗੇਟਾਂ ਦਾ ਟੈਂਡਰ ਲਗਾ ਕੇ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ ਇਹ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਮੁੱਖ ਮੰਤਰੀ ਮਾਨ ਇਨ੍ਹਾਂ ਗੇਟਾਂ ਦਾ ਨੀਂਹ ਪੱਥਰ ਰੱਖਣ ਲਈ ਮੌਕੇ ਉੱਤੇ ਜ਼ਰੂਰ ਆਉਣ। ਉਹਨਾਂ ਸਮੁੱਚੀਆਂ ਨਾਮ ਲੇਵਾ ਸੰਗਤਾਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਇਸ ਵਡਮੁੱਲੇ ਤੋਹਫੇ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਪਿਆ ਭੜਥੂ, ਹਾਲਾਤ ਦੇਖ ਸਹਿਮ ਗਏ ਲੋਕ
NEXT STORY