ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਅਤੇ ਭੈਣ ਨਤਮਸਤਕ ਹੋਏ। ਮੁੱਖ ਮੰਤਰੀ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਇਲਾਹੀ ਬਾਣੀ ਦਾ ਕੀਰਤਨ ਸਵਰਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਚੰਗਾ ਲਗਾ ਹੈ। ਗੁਰੂ ਸਾਹਿਬ ਦੀ ਕ੍ਰਿਪਾ ਨਾਲ ਉਹ ਅਗਾਂਹ ਵੀ ਇਸੇ ਤਰ੍ਹਾਂ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਮਹਿਲਾ ਵਿਧਾਇਕਾਂ ਨਾਲ ਮੀਟਿੰਗ ਹੈ।



ਸ੍ਰੀ ਹੇਮਕੁੰਟ ਸਾਹਿਬ ਦੇ ਟਰੱਸਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
NEXT STORY