ਪਠਾਨਕੋਟ (ਧਰਮਿੰਦਰ)- ਜ਼ਿਲ੍ਹਾ ਪਠਾਨਕੋਟ ਵਿੱਚ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਬਾਅਦ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਮੌਸਮ ਨੇ ਇੱਕ ਵਾਰ ਫਿਰ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ। ਬਾਰਿਸ਼ ਨਾਲ ਜਿੱਥੇ ਮੌਸਮ ਸੁਹਾਵਣਾ ਹੋ ਗਿਆ ਹੈ, ਉੱਥੇ ਕਿਸਾਨਾਂ ਲਈ ਚਿੰਤਾ ਵਧ ਗਈ ਹੈ। ਕਿਸਾਨਾਂ ਦੇ ਚਿਹਰਿਆਂ ‘ਤੇ ਚਿੰਤਾ ਸਾਫ਼ ਨਜ਼ਰ ਆ ਰਹੀ ਹੈ, ਕਿਉਂਕਿ ਲਗਾਤਾਰ ਮੀਂਹ ਪੈਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਚਾਦਰ ਵਾਂਗ ਢਹਿ ਲੱਗ ਪਈਆਂ ਹਨ। ਇਸ ਕਾਰਨ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਣ ਦਾ ਡਰ ਬਣ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ALERT ਜਾਰੀ
ਕਿਸਾਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਤੇਜ਼ ਬਾਰਿਸ਼ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਨੁਕਸਾਨੀ ਹੋਈਆਂ ਸਨ। ਇਲਾਕੇ ਵਿੱਚ ਵੱਧ ਮੀਂਹ ਪੈਣ ਨਾਲ ਹੜ੍ਹ ਵਰਗੀ ਸਥਿਤੀ ਬਣ ਗਈ ਸੀ, ਜਿਸ ਨਾਲ ਨਾ ਸਿਰਫ਼ ਖੇਤਾਂ ਨੂੰ, ਸਗੋਂ ਘਰਾਂ ਤੱਕ ਨੁਕਸਾਨ ਪਹੁੰਚਿਆ ਸੀ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਲਗਾਤਾਰ ਬਾਰਿਸ਼ ਕਾਰਨ ਕਣਕ ਅਤੇ ਸਰੋਂ ਦੀ ਤਿਆਰ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਇਹ ਫ਼ਸਲਾਂ ਅਪ੍ਰੈਲ ਮਹੀਨੇ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਖਰੀਦੀਆਂ ਜਾਣੀਆਂ ਹਨ, ਪਰ ਮੌਜੂਦਾ ਹਾਲਾਤਾਂ ਕਰਕੇ ਇਸ ‘ਤੇ ਅਸਰ ਪੈ ਸਕਦਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਫ਼ਸਲ ਨੂੰ ਨੁਕਸਾਨ ਹੁੰਦਾ ਹੈ ਤਾਂ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ALERT ਜਾਰੀ
NEXT STORY