ਅੰਮ੍ਰਿਤਸਰ (ਜਸ਼ਨ)-ਗਰਮੀਆਂ ਦੀਆਂ ਛੁੱਟੀਆਂ ਕਾਰਨ ਸ਼ਹਿਰ ਵਿਚ ਸੈਲਾਨੀਆਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਕਮਿਸ਼ਨਰੇਟ ਪੁਲਸ ਨੇ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ। ਇਸ ਲਈ ਪੰਜਾਬ ਪੁਲਸ ਨੇ ਸ਼ਹਿਰ ਦੇ ਲਗਭਗ ਹਰ ਵੱਡੇ ਚੌਕ ਅਤੇ ਚੌਰਾਹੇ ’ਤੇ ਨਾਕਾਬੰਦੀ ਕਰ ਕੇ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ। ਪੰਜਾਬ ਪੁਲਸ ਦੇ ਅਧਿਕਾਰੀ ਸ਼ਹਿਰ ਦੇ ਸਾਰੇ ਐਂਟਰੀ ਅਤੇ ਐਗਜਿਟ ਸਥਾਨਾਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਨਾਕਿਆਂ ’ਤੇ ਦਿਨ-ਰਾਤ ਵਾਹਨਾਂ ਦੀ ਚੈਕਿੰਗ ਕਰ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਨਸ਼ਾ ਸਮੱਗਲਰਾਂ ਅਤੇ ਬਦਮਾਸ਼ਾਂ ਨੂੰ ਫੜਨਾ ਹੈ। ਪਿਛਲੇ ਬੁੱਧਵਾਰ ਨੂੰ ਗੁਰੂ ਨਗਰੀ ਦੇ ਇਕ ਪ੍ਰਾਈਵੇਟਸਕੂਲ ਵਿਚ ਵਿਸ਼ੇਸ਼ ਡੀ. ਜੀ. ਪੀ. ਸ਼ਸ਼ੀ ਪ੍ਰਭਾ ਦੀ ਅਗਵਾਈ ਹੇਠ ਪੁਲਸ ਅਤੇ ਜਨਤਾ ਵਿਚਕਾਰ ਤਾਲਮੇਲ ਬਣਾਉਣ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।
ਇਸ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡੀ. ਸੀ. ਪੀ. ਇਨਵੈਸਟੀਗੇਸ਼ਨ ਰਵਿੰਦਰਪਾਲ ਸੰਧੂ ਪੁਲਸ ਮੁਲਾਜ਼ਮਾਂ ਦੀ ਡਿਊਟੀ ਦੇਖਣ ਅਤੇ ਸਮੇਂ-ਸਮੇਂ ’ਤੇ ਨਾਕਿਆਂ ਦੀ ਚੈਕਿੰਗ ਕਰਨ ਲਈ ਖੁਦ ਤੇ ਫੀਲਡ ਵਿਚ ਉੱਤਰ ਰਹੇ ਹਨ ਅਤੇ ਪੁਲਸ ਮੁਲਾਜ਼ਮਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਨੂੰ ਵੀ ਚੈੱਕ ਕਰ ਰਹੇ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲਸ ਅਧਿਕਾਰੀ ਆਪਣੀਆਂ ਟੀਮਾਂ ਦੇ ਨਾਲ ਸਮੇਂ-ਸਮੇਂ ’ਤੇ ਸ਼ਹਿਰ ਦੇ ਸਾਰੇ ਜਨਤਕ ਸਥਾਨਾਂ ਜਿਵੇਂ ਕਿ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਕੁਝ ਹੋਰ ਪ੍ਰਮੁੱਖ ਜਨਤਕ ਸਥਾਨਾਂ (ਮਾਲ, ਹੋਟਲ ਆਦਿ) ਦੀ ਵਿਸ਼ੇਸ਼ ਤੌਰ ’ਤੇ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਦੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ
ਇਸ ਦੌਰਾਨ ਹੋਰ ਸੁਰੱਖਿਆ ਬਲਾਂ ਅਤੇ ਸਨਿਫਰ ਡੌਗ ਟੀਮ ਦੀ ਮਦਦ ਵੀ ਲਈ ਜਾ ਰਹੀ ਹੈ। ਸਟੇਸ਼ਨ ’ਤੇ ਪੁਲਸ ਟੀਮ ਤੋਂ ਇਲਾਵਾ ਡੋਂਗ ਸਕੁਐਡ, ਸਵੈਟ ਟੀਮ ਅਤੇ ਜੀ. ਆਰ. ਪੀ. ਟੀਮਾਂ ਸ਼ੱਕੀ ਰੇਲਵੇ ਯਾਤਰੀਆਂ ’ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਪੁਲਸ ਬੱਸ ਸਟੈਂਡ ’ਤੇ ਨਜ਼ਰ ਰੱਖ ਰਹੀ ਹੈ। ਇਸ ਤਹਿਤ ਇਨ੍ਹਾਂ ਦੋ ਪ੍ਰਮੁੱਖ ਥਾਵਾਂ ’ਤੇ ਸ਼ੱਕੀ ਯਾਤਰੀਆਂ ਦੇ ਸਾਮਾਨ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਇਸੇ ਤਰ੍ਹਾਂ ਪੁਲਸ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਆਪਣੇ ਜ਼ੋਨਾਂ ਅਧੀਨ ਆਉਂਦੇ ਖੇਤਰਾਂ ਵਿਚ ਚੈਕਿੰਗ ਮੁਹਿੰਮ ਚਲਾਈ।
ਪੁਲਸ ਨੇ ਦਿਨ ਭਰ 250 ਤੋਂ ਵੱਧ ਕੀਤੇ ਚਲਾਨ : ਏ. ਡੀ. ਸੀ. ਪੀ. ਟ੍ਰੈਫਿਕ ਅਮਨਦੀਪ ਕੌਰ
ਸ਼ਹਿਰ ਵਿਚ ਸੈਲਾਨੀਆਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ ਗੁਰੂ ਨਗਰੀ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੜਕਾਂ ’ਤੇ ਫੁੱਟਪਾਥਾਂ ਤੇ ਕਬਜ਼ੇ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀਆਂ ਨੂੰ ਉੱਥੋਂ ਹਟਾਇਆ ਜਾ ਰਿਹਾ ਹੈ, ਤਾਂ ਜੋ ਟ੍ਰੈਫਿਕ ਨੂੰ ਨਿਯਮਤ ਕੀਤਾ ਜਾ ਸਕੇ। ਏ. ਡੀ. ਸੀ. ਪੀ. ਮੈਡਮ ਅਮਨਦੀਪ ਕੌਰ ਦਾ ਕਹਿਣਾ ਹੈ ਕਿ ਟ੍ਰੈਫਿਕ ਪੁਲਸ ਨੇ ਸ਼ਹਿਰ ਦੇ ਹਰ ਚੌਕ ਅਤੇ ਚੌਰਾਹੇ ’ਤੇ ਚੈਕਿੰਗ ਮੁਹਿੰਮ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਇਸ ਦੇ ਨਾਲ ਹੀ ਵਿਸ਼ੇਸ਼ ਟੀਮਾਂ ਪੁਲਸ ਹਿਸਟਰੀ ਸ਼ੀਟਰਾਂ ਦੇ ਰਿਕਾਰਡ ਦੀ ਵੀ ਜਾਂਚ ਕਰ ਰਹੀਆਂ ਹਨ। ਸ਼ਹਿਰ ਵਿਚ ਕਾਲੀਆਂ ਫਿਲਮਾਂ ਵਾਲੇ ਵਾਹਨਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਟ੍ਰਿਪਲ ਰਾਈਡਿੰਗ ਅਤੇ ਕਾਲੀਆਂ ਫਿਲਮਾਂ ਵਾਲੇ ਵਾਹਨਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ, ਤਾਂ ਜੋ ਲੋਕ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਦਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਨੂੰ ਕਿਤੇ ਵੀ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਦਾ ਕਾਰਨਾਮਾ, ਸੁੱਤੇ ਪਏ ਪਤੀ-ਪਤਨੀ ਨੂੰ ਕਮਰੇ 'ਚ ਡੱਕ ਕੇ ਚੁੱਕ ਕੇ ਲੈ ਗਏ ਸਾਮਾਨ
NEXT STORY