ਗੁਰਦਾਸਪੁਰ (ਵਿਨੋਦ)- ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ 6 ਫਰਵਰੀ 2023 ਨੂੰ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਸੂਬਾ ਵਾਸੀਆਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਨਿਬੇੜਾ ਵੀ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ- ਚੋਰਾਂ ਨੇ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ, ਪ੍ਰੋਜੈਕਟਰ ਤੇ CCTV ਸਣੇ ਮਿਡ-ਡੇ-ਮੀਲ ਦਾ ਰਾਸ਼ਨ ਵੀ ਨਹੀਂ ਛੱਡਿਆ
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਜਨਤਾ ਦਰਬਾਰ ਲਗਾ ਕੇ ਆਨਲਾਈਨ ਵਿਧੀ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਕਿਸੇ ਨਾਗਰਿਕ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆ ਹੈ ਤਾਂ ਉਹ 6 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੀ ਸ਼ਿਕਾਇਤ ਟੋਲ ਫ੍ਰੀ ਨੰਬਰ 18001802468 ’ਤੇ ਦਰਜ ਕਰਵਾਉਣ ਲਈ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬ੍ਰਹਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਾਗਰਿਕਾਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਵੇਟ ਲਿਫ਼ਟਿੰਗ ਖਿਡਾਰਣ ਦੇ ਪਿਤਾ ਦਾ ਕੱਚੇ ਮਕਾਨ ਨੂੰ ਪੱਕਾ ਵੇਖਣ ਦਾ ਸੁਫ਼ਨਾ ਰਿਹਾ ਅਧੁਰਾ, ਜਹਾਨ ਨੂੰ ਕਿਹਾ ਅਲਵਿਦਾ
NEXT STORY