ਗੁਰਦਾਸਪੁਰ (ਵਿਨੋਦ)- ਸੁਭਾਸ਼ ਚੰਦਰ, ਪੀ. ਸੀ. ਐੱਸ. ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ’ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਕਿਹਾ ਕਿ ਸਿੰਥੈਟਿਕ/ਪਲਾਸਿਟਕ ਦੀ ਡੋਰ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਦੋਪਹੀਆ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ’ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫ਼ੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਇਹ ਸੰਥੈਟਿਕ/ਪਲਾਸਿਟਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ, ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ- Year ender 2023: ਪਰਿਵਾਰ ਨੂੰ ਅਲਵਿਦਾ ਕਹਿ ਗਏ ਪੰਜਾਬੀ ਨੌਜਵਾਨ, ਵਿਦੇਸ਼ 'ਚ ਹਾਰਟ ਅਟੈਕ ਨੇ ਖੋਹੇ ਮਾਵਾਂ ਦੇ ਲਾਲ
ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦਾ ਇਹ ਹੁਕਮ ਜ਼ਿਲ੍ਹਾ ਗੁਰਦਾਸਪੁਰ ’ਚ ਮਿਤੀ 15 ਜਨਵਰੀ 2024 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਜਾਂ ਵਿਕਰੀ ਕਰਦਾ ਹੈ ਤਾਂ ਉਸਦੀ ਸੂਚਨਾ ਨੇੜੇ ਦੇ ਪੁਲਸ ਥਾਣੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਉਲੰਘਣਾਂ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ’ਚ ਕੀਤੀ ਖੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੱਡ ਚੀਰਵੀਂ ਠੰਡ ਨੇ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਕੀਤਾ ਬੁਰਾ ਹਾਲ, ਧੁੰਦ ਨੇ ਵਾਹਨਾਂ ਦੀ ਰਫ਼ਤਾਰ ’ਤੇ ਲਗਾਈ ਬਰੇਕ
NEXT STORY