ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਸਿਆਸੀ ਪ੍ਰਚਾਰ ਲਈ ਲਗਾਏ ਬੈਨਰਾਂ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਦੀ ਤਸਵੀਰ ਵਰਤਣ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵਿਗੜੇਗਾ ਮੌਸਮ, 9 ਜ਼ਿਲ੍ਹਿਆਂ 'ਚ ਮੀਂਹ ਨਾਲ ਸੀਤ ਲਹਿਰ ਦਾ ਅਲਰਟ ਜਾਰੀ
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਪਰ ਕਿਸੇ ਸਖ਼ਸ ਦੀ ਫੋਟੋ ਲਗਾਉਣਾ ਵੱਡੀ ਕੁਤਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਰਾਜਨੀਤਕ ਮਨੋਰਥ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਨੇਤਾਵਾਂ ਦੀਆਂ ਫੋਟੋਆਂ ਲਗਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਸੀ ਪਾਰਟੀ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਕਰਨ ਲਈ ਸਿੱਖ ਗੁਰੂਆਂ ਦੀਆਂ ਤਸਵੀਰਾਂ ਵਰਤਣਾ ਤਾਂ ਗੁਨਾਹ ਹੈ, ਪਰ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਆਗੂਆਂ ਦੀਆਂ ਫੋਟੋ ਛਾਪਣੀਆਂ ਉਸ ਤੋਂ ਵੀ ਵੱਡੀ ਗ਼ਲਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਹਰਕਤ ਲਈ ਜਿਥੇ ਕਾਂਗਰਸ ਪਾਰਟੀ ਨੂੰ ਤੁਰੰਤ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣ ਲਈ ਆਖਿਆ, ਉਥੇ ਹੀ ਪੁਲਸ ਪ੍ਰਸ਼ਾਸਨ ਪਾਸੋਂ ਜ਼ਿੰਮੇਵਾਰ ਵਿਅਕਤੀਆਂ ’ਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦਾ ਨੌਜਵਾਨ ਬਣਿਆ ਪ੍ਰੇਰਣਾ ਸਰੋਤ, ਆਪਣੇ ਪ੍ਰੋਜੈਕਟ ਰਾਹੀਂ ਕਈਆਂ ਨੂੰ ਦਿੱਤਾ ਰੁਜ਼ਗਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਤੋਂ ਚੁਣੇ ਗਏ ਵਿਦਿਆਰਥੀ ਸਪੀਕਰ ਵਿਧਾਨ ਸਭਾ ਨਾਲ ਕਰਨਗੇ ਮੁਲਾਕਾਤ
NEXT STORY