ਖੇਮਕਰਨ (ਜ.ਬ) - ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਉਸ ਵੇਲੇ ਭਾਰੀ ਵਾਧਾ ਹੋਇਆ, ਜਦੋਂ ਐੱਸ.ਜੀ.ਪੀ.ਸੀ ਮੈਂਬਰ ਅਤੇ ਕਾਂਗਰਸ ਦੇ ਸਾਬਕਾ ਸਰਪੰਚ ਐੱਲ.ਓ.ਪੀ. ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ‘ਆਪ’ ’ਚ ਸ਼ਾਮਲ ਹੋ ਗਏ। ‘ਆਪ’ ਦੇ ਪਰਿਵਾਰ ’ਚ ਸ਼ਾਮਲ ਹੋਣ ਮੌਕੇ ਹਰਪਾਲ ਸਿੰਘ ਚੀਮਾ, ਜਸਬੀਰ ਸਿੰਘ ਸੁਰਸਿੰਘ, ਗੁਰਦੇਵ ਸਿੰਘ ਲਾਖਣਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ‘ਆਪ’ ’ਚ ਆਏ ਸਾਬਕਾ ਐੱਸ.ਜੀ.ਪੀ. ਸੀ. ਮੈਂਬਰ ਜਗਜੀਤ ਸਿੰਘ ਭੁੱਲਰ ਮਹਿਮੂਦਪੁਰਾ, ਮੈਂਬਰ ਮਾਸਟਰ ਸ਼ਿੰਗਾਰਾ ਸਿੰਘ, ਜੋਧ ਸਿੰਘ, ਹਰਪਾਲ ਸਿੰਘ ਚੂੰਘ ਸਾਬਕਾ ਸਰਪੰਚ, ਲਾਲ ਚੰਦ ਅਲਗੋਂ ਕੋਠੀ, ਮਹਾਂਬੀਰ ਸਿੰਘ ਅਲਗੋਂ ਕੋਠੀ, ਜਸਵਿੰਦਰ ਸਿੰਘ ਮਾੜੀ ਗੌੜ ਸਿੰਘ, ਗੁਰਮੇਜ ਸਿੰਘ ਕਲਸੀਆਂ ਤੇ ਉਨ੍ਹਾਂ ਦੇ ਸਾਥੀਆਂ ਜਨਤਾ ਪਾਰਟੀ ਹਾਈਕਮਾਂਡ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਪਾਰਟੀ ’ਚ ਸ਼ਾਮਲ ਹੋਏ ਸਭ ਪਤਵੰਤਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸੰਭਵ ਹੀਲਾ ਕਰਨਗੇ ਅਤੇ ਆਉਣ ਵਾਲੇ ਸਮੇਂ ’ਚ ‘ਆਪ’ ਦੀ ਸਰਕਾਰ ਬਣਾ ਕੇ ਰਹਿਣਗੇ। ਇਸ ਮੌਕੇ ਜਨਰਲ ਸਕੱਤਰ ਪੰਜਾਬ ਹਰਚੰਦ ਸਿੰਘ ਬਰੱਸਟ, ਜੁਆਇੰਟ ਸੂਬਾ ਸਕੱਤਰ ਪੰਜਾਬ ਤੇ ਨੈਸ਼ਨਲ ਕੌਂਸਲ ਮੈਂਬਰ ਬਲਜੀਤ ਸਿੰਘ ਖਹਿਰਾ ਖੇਮਕਰਨ, ਜਸਬੀਰ ਸਿੰਘ ਸੁਰਸਿੰਘ ਜੁਆਇੰਟ ਸੈਕਟਰੀ ਕਿਸਾਨ ਵਿੰਗ, ਗੁਰਦੇਵ ਸਿੰਘ ਲਾਖਣਾ ਜੁਆਇੰਟ ਸਕੱਤਰ ਕਿਸਾਨ ਵਿੰਗ, ਗੁਰਵਿੰਦਰ ਸਿੰਘ ਬਹਿੜਵਾਲ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਰਣਬੀਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਕਿਸਾਨ ਅੰਦੋਲਨ ਪ੍ਰਤੀ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਦੌੜ ਕੇ ਦਿੱਲੀ ਪਹੁੰਚੇਗਾ ਨੌਜਵਾਨ
NEXT STORY