ਗੁਰਦਾਸਪੁਰ, (ਹਰਮਨਪ੍ਰੀਤ)- ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਹਲਕਾ ਗੁਰਦਾਸਪੁਰ ਅੰਦਰ ਉਮੀਦਵਾਰ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਪਾਰਟੀਆਂ ਦੇਸ਼ ਦੇ ਉਦਯੋਗਪਤੀ ਘਰਾਣਿਆਂ ਦੇ ਹੱਥਾਂ ’ਚ ਖੇਡਦੀਆਂ ਆ ਰਹੀਆਂ ਹਨ ਜਿਨ੍ਹਾਂ ਨੇ ਹਮੇਸ਼ਾ ਉਹੀ ਫੈਸਲੇ ਲਏ ਹਨ ਜਿਨ੍ਹਾਂ ਨੇ ਸਿਰਫ ਅਮੀਰ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੇ ਸਤਾਏ ਤੇ ਲੁੱਟੇ ਹੋਏ ਲੋਕਾਂ ਲਈ ਪੀ.ਡੀ.ਏ. ਇਕ ਉਮੀਦ ਦੀ ਕਿਰਨ ਬਣ ਕੇ ਸਾਹਮਣੇ ਆਇਆ ਹੈ ਜੋ ਸਮੂਹ ਕਿਰਤੀਆਂ, ਕਿਸਾਨਾਂ, ਔਰਤਾਂ ਤੇ ਹੋਰ ਵਰਗਾਂ ਲਈ ਸ਼ੁਭ ਸ਼ਗਨ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਇਸ ਵਾਰ ਲੋਕ ਪੱਖੀ ਨਿਰਮਾਣ ਦੇ ਬਦਲ ਦਾ ਮੁੱਢ ਬੰਨ੍ਹਣਗੇ, ਕਿਉਂਕਿ ਇਨ੍ਹਾਂ ਚੋਣਾਂ ਦੌਰਾਨ ਲੋਕ ਰਵਾਇਤੀ ਪਾਰਟੀਆਂ ਦੇ ਜ਼ੁਲਮਾਂ ਤੇ ਲੁੱਟ ਦਾ ਮੂੰਹ ਤੋਡ਼ਵਾਂ ਜਵਾਬ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਸਮੁੱਚੇ ਦੇਸ਼ ਦੇ ਲੋਕ ਇਨ੍ਹਾਂ ਪਾਰਟੀਆਂ ਵਿਰੁੱਧ ਲਾਮਬੱਧ ਹੋ ਕੇ ਇਕ ਨਵੇਂ ਭਾਰਤ ਦਾ ਨਿਰਮਾਣ ਕਰਨਗੇ।
ਫੌਜ ’ਚ ਭਰਤੀ ਦੇ ਨਾਂ ’ਤੇ ਠੱਗੇ 80 ਲੱਖ
NEXT STORY