ਭਿੱਖੀਵਿੰਡ (ਭਾਟੀਆ, ਬਖਤਾਵਰ) : ਜਦੋਂ ਤੋਂ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਪੰਜਾਬ ਤਰੱਕੀ ਦੇ ਰਾਹ 'ਤੇ ਤੁਰਿਆ ਹੈ, ਕਾਂਗਰਸ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੁਨੀਆ ਦੇ ਨਕਸ਼ੇ 'ਤੇ ਇਕ ਖੁਸ਼ਹਾਲ ਸੂਬਾ ਬਣ ਕੇ ਉਭਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨਰਲ ਸਕੱਤਰ ਯੂਥ ਕਾਂਗਰਸ ਸੀਨੀਅਰ ਕਾਂਗਰਸੀ ਆਗੂ ਸੰਦੀਪ ਸਿੰਘ ਸੋਨੀ ਕੰਬੋਕੇ, ਗੁਰਵਿੰਦਰ ਸਿੰਘ ਸੋਨੀ ਅਤੇ ਪ੍ਰਧਾਨ ਗੁਰਮੁਖ ਸਿੰਘ ਪੱਪੂ ਨੇ ਪਿੰਡ ਮਾੜੀ ਕੰਬੋਕੇ ਵਿਖੇ ਕੱਚੇ ਰਸਤੇ ਨੂੰ ਪੱਕੇ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਪਿੰਡਾਂ ਅੰਦਰ ਕੋਈ ਵੀ ਰਸਤਾ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ। ਕਾਂਗਰਸ ਸਰਕਾਰ ਸੂਬੇ ਦੇ ਕਮਜ਼ੋਰ ਤੇ ਗਰੀਬ ਵਰਗ ਦੇ ਲੋਕਾਂ, ਕਿਸਾਨਾਂ, ਬਜ਼ੁਰਗਾਂ, ਵਿਧਵਾਵਾਂ ਤੇ ਅੰਗਹੀਣਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ 'ਤੇ ਪਹਿਰਾ ਦਿੰਦੇ ਹੋਏ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕੀਤਾ ਹੈ ਅਤੇ ਸੂਬੇ ਨੂੰ ਖੁਸ਼ਹਾਲੀ ਦੇ ਦੌਰ 'ਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖੇਮਕਰਨ ਅੰਦਰ ਸ. ਭੁੱਲਰ ਦੀ ਰਹਿਨੁਮਈ ਹੇਠ ਜਿਥੇ ਵਿਕਾਸ ਜੰਗੀ ਪੱਧਰ 'ਤੇ ਚੱਲ ਰਹੇ ਹਨ, ਉਥੇ ਲੋਕਾਂ ਨੂੰ ਸਰਕਾਰੀ ਸੁੱਖ ਸਹੂਲਤਾਂ ਘਰ-ਘਰ ਪਹੁੰਚਾ ਕੇ ਵਿਧਾਇਕ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਤਾਪ ਸਿੰਘ ਕੰਬੋਕੇ, ਗੁਰਵਿੰਦਰ ਸਿੰਘ, ਜੋਗਿੰਦਰ ਸਿੰਘ, ਗੋਪੀ ਠੇਕੇਦਾਰ, ਪਲਵਿੰਦਰ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ, ਭਗਵੰਤ ਸਿੰਘ ਸਾਬਕਾ ਚੇਅਰਮੈਨ ਕੰਬੋਕੇ, ਰਾਣਾ ਆੜ੍ਹਤੀ, ਆਦਿ ਹਾਜ਼ਰ ਸਨ।
ਦਰਸ਼ਨ ਸਿੰਘ ਪਰਿਵਾਰ ਸਣੇ ਗੁ. ਬੀੜ ਸਾਹਿਬ ਵਿਖੇ ਹੋਏ ਨਤਮਸਤਕ
NEXT STORY