ਅੰਮ੍ਰਿਤਸਰ: ਅੰਮ੍ਰਿਤਸਰ 'ਚ ਕਾਂਗਰਸੀ ਨੇਤਾ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਪੁਲਸ ਨੇ ਹਿਰਾਸਤ (ਡਿਟੇਨ) ਵਿੱਚ ਲਿਆ ਹੈ। ਫਿਲਹਾਲ ਸਿਵਲ ਲਾਈਨਜ਼ ਪੁਲਸ ਥਾਣੇ 'ਚ ਦਿਨੇਸ਼ ਬੱਸੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿਨੇਸ਼ ਬੱਸੀ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਮਿਲਦੇ ਹੀ ਕਈ ਕੌਂਸਲਰ ਸਿਵਲ ਲਾਈਨ ਥਾਣੇ ਦੇ ਬਾਹਰ ਪਹੁੰਚ ਕੇ ਧਰਨੇ 'ਤੇ ਬੈਠ ਗਏ ਅਤੇ ਪੁਲਸ ਕਾਰਵਾਈ ਦਾ ਵਿਰੋਧ ਕੀਤਾ। ਇਸ ਦੌਰਾਨ ਥਾਣੇ ਦਾ ਮੁੱਖ ਦਰਵਾਜ਼ਾ ਵੀ ਬੰਦ ਕਰ ਦਿੱਤਾ ਗਿਆ। ਕੌਂਸਲਰਾਂ ਵੱਲੋਂ ਬੱਸੀ ਨੂੰ ਡਿਟੇਨ ਕੀਤੇ ਜਾਣ 'ਤੇ ਸਵਾਲ ਚੁੱਕੇ ਜਾ ਰਹੇ ਹਨ, ਜਿਸ ਕਾਰਨ ਥਾਣੇ ਦੇ ਬਾਹਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
50 ਲੱਖ ਰੁਪਏ ਦੀ ਠੱਗੀ ਦਾ ਮਾਮਲਾ
ਪੁਲਸ ਮੁਤਾਬਕ, ਦਿਨੇਸ਼ ਬੱਸੀ ਦੇ ਬੇਟੇ ਅਤੇ ਉਸ ਦੇ ਦੋਸਤ ਖ਼ਿਲਾਫ਼ ਪਹਿਲਾਂ ਤੋਂ ਹੀ 50 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ ਹੈ। ਹੁਣ ਇਸੇ ਮਾਮਲੇ ਦੇ ਸਬੰਧ 'ਚ ਪੁਲਸ ਵੱਲੋਂ ਦਿਨੇਸ਼ ਬੱਸੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪੁਲਸ ਕਿਸ ਆਧਾਰ 'ਤੇ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਤੋਂ ਬਾਅਦ ਕੋਈ ਵੱਖਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਾਂ ਨਹੀਂ।
ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ ਬਣਿਆ ਖ਼ਤਰਾ
NEXT STORY